Acts 12:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਪ੍ਰਭੂ ਦੇ ਇੱਕ ਸਵਰਗਦੂਤ ਨੇ ਹੇਰੋਦੇਸ ਉੱਤੇ ਵਾਰ ਕੀਤਾ ਕਿਉਂਕਿ ਉਸ ਨੇ ਪਰਮੇਸ਼ਰ ਦੀ ਵਡਿਆਈ ਨਹੀਂ ਕੀਤੀ ਸੀ ਅਤੇ ਉਹ ਕੀੜੇ ਪੈ ਕੇ ਮਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸਮੇਂ, ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸਨੂੰ ਕੁਚਲ ਦਿੱਤਾ ਅਤੇ ਉਹ ਕੀੜੇ-ਮਕੌੜੇ ਖਾਣ ਲੱਗਾ ਅਤੇ ਮਰ ਗਿਆ ਕਿਉਂਕਿ ਹੇਰੋਦੇਸ ਨੇ ਪਰਮੇਸ਼ਵਰ ਦੀ ਵਡਿਆਈ ਨਹੀਂ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਵੇਂ ਪ੍ਰਭੁ ਦੇ ਇੱਕ ਦੂਤ ਨੇ ਉਹ ਨੂੰ ਮਾਰਿਆ ਇਸ ਲਈ ਜੋ ਉਹ ਨੇ ਪਰਮੇਸ਼ੁਰ ਦੀ ਵਡਿਆਈ ਨਾ ਕੀਤੀ ਅਤੇ ਕੀੜੇ ਪੈ ਕੇ ਮਰ ਗਿਆ।।
Punjabi ERV
ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀਡ਼ੇ ਪੈਕੇ ਮਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں خُداوند دے فرِشتے اوہنوں ماریا۔ ایس لئی پئی اوس خُدا دی وڈیائی نئیں کِیتی۔ تے اوہنوں کِیڑے پَے گئے تے مر گیا۔
Punjabi Standard Bible (Punjabi Standard Bible) 2023
ਤਦ ਉਸੇ ਸਮੇਂ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਮਾਰਿਆ, ਕਿਉਂਕਿ ਉਸ ਨੇ ਪਰਮੇਸ਼ਰ ਨੂੰ ਵਡਿਆਈ ਨਹੀਂ ਦਿੱਤੀ ਅਤੇ ਉਹ ਕੀੜੇ ਪੈ ਕੇ ਮਰ ਗਿਆ।