Acts 12:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੂੰ ਫੜ ਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਅਤੇ ਉਸ ਦੀ ਸੁਰੱਖਿਆ ਲਈ ਚਾਰ ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਨਿਯੁਕਤ ਕਰ ਦਿੱਤੀਆਂ । ਹੇਰੋਦੇਸ ਦੀ ਯੋਜਨਾ ਸੀ ਕਿ ਉਹ ਪਤਰਸ ਨੂੰ ਯਹੂਦੀ ਲੋਕਾਂ ਦੇ ਸਾਹਮਣੇ ਪਸਾਹ ਦੇ ਤਿਉਹਾਰ ਦੇ ਬਾਅਦ ਪੇਸ਼ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਨ੍ਹਾਂ ਨੇ ਪਤਰਸ ਨੂੰ ਫੜ੍ਹ ਕੇ ਜੇਲ੍ਹ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚੌਹੁੰ ਸਿਪਾਹੀਆਂ ਦੇ ਚੌਹੁੰ ਪਹਿਰਿਆਂ ਦੇ ਹਵਾਲੇ ਕੀਤਾ ਭਈ ਉਹ ਦੀ ਚੌਕਸੀ ਕਰਨ ਅਤੇ ਦਾਯਾ ਕੀਤਾ ਜੋ ਉਹ ਨੂੰ ਪਸਾਹ ਦੇ ਤਿਉਹਾਰ ਦੇ ਪਿੱਛੋਂ ਲੋਕਾਂ ਦੇ ਅੱਗੇ ਕੱਢ ਲਿਆਵੇ
Punjabi ERV
ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہنوں قابُو کر کے قید وِچ پا دِتّا۔ تے چَوہاں چَوہاں سپاہیاں دے چَوہاں پَہریاں وِچ سونپیا۔ پئی اوہدی خبرداری کرن۔ تے ایہہ صلاح کِیتی پئی اوہنوں فسح دی عید دے پِچّھوں لوکاں دے سامھنے لیاوے۔
Punjabi Standard Bible (Punjabi Standard Bible) 2023
ਤਦ ਉਸ ਨੇ ਪਤਰਸ ਨੂੰ ਫੜ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਇਸ ਇੱਛਾ ਨਾਲ ਉਸ ਨੂੰ ਚਾਰ-ਚਾਰ ਸਿਪਾਹੀਆਂ ਦੇ ਚਾਰ ਪਹਿਰਿਆਂ ਵਿੱਚ ਰੱਖਿਆ ਤਾਂਕਿ ਪਸਾਹ ਤੋਂ ਬਾਅਦ ਉਸ ਨੂੰ ਲੋਕਾਂ ਦੇ ਸਾਹਮਣੇ ਲਿਆਵੇ।