Acts 12:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਦੋ ਸਿਪਾਹੀਆਂ ਵਿੱਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਹੇਰੋਦੇਸ ਪਤਰਸ ਨੂੰ ਲੋਕਾਂ ਦੇ ਸਾਹਮਣੇ ਪੇਸ਼ ਕਰਨ ਵਾਲਾ ਸੀ, ਉਸ ਰਾਤ ਤੋਂ ਪਹਿਲਾਂ ਪਤਰਸ ਦੋ ਸਿਪਾਹੀਆਂ ਦੇ ਵਿਚਕਾਰ ਜ਼ੰਜੀਰਾਂ ਨਾਲ ਬੰਨ੍ਹਿਆ ਹੋਇਆ ਸੌਂ ਰਿਹਾ ਸੀ । ਹਵਾਲਾਤ ਦੇ ਦਰਵਾਜ਼ੇ ਤੇ ਪਹਿਰੇਦਾਰ ਪਹਿਰਾ ਦੇ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਬੰਨ੍ਹਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰਾ ਦੇਣ ਵਾਲੇ ਜੇਲ੍ਹ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ ਉਸ ਰਾਤ ਪਤਰਸ ਦੋਹੁੰ ਸੰਗਲਾਂ ਨਾਲ ਜਕੜਿਆ ਹੋਇਆ ਸੀ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਪਿਆ ਸੀ ਅਰ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ
Punjabi ERV
ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں ہیرودیس اوہنوں باہر لیاؤن نُوں تیار سی۔ اوسے رات پطرس دو سنگلاں وِچ بَدّھا ہویا دو سپاہیاں دے وِچکار سُتّا ہویا سی۔ تے پہرے والے قیدخانے دے بُوہے اگّے پَہرا پئے دیندے سن۔
Punjabi Standard Bible (Punjabi Standard Bible) 2023
ਜਦੋਂ ਹੇਰੋਦੇਸ ਉਸ ਨੂੰ ਬਾਹਰ ਲਿਆਉਣ ਵਾਲਾ ਸੀ ਤਾਂ ਉਸ ਰਾਤ ਪਤਰਸ ਜ਼ੰਜੀਰਾਂ ਨਾਲ ਬੱਝਾ ਦੋ ਸਿਪਾਹੀਆਂ ਦੇ ਵਿਚਕਾਰ ਸੁੱਤਾ ਹੋਇਆ ਸੀ ਅਤੇ ਦੋ ਪਹਿਰੇਦਾਰ ਕੈਦਖ਼ਾਨੇ ਦੇ ਦਰਵਾਜ਼ੇ 'ਤੇ ਪਹਿਰਾ ਦੇ ਰਹੇ ਸਨ।