Acts 12:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿੱਛੇ ਆਜਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸਵਰਗਦੂਤ ਨੇ ਉਸ ਨੂੰ ਕਿਹਾ, “ਆਪਣਾ ਕਮਰਬੰਦ ਕੱਸ ਅਤੇ ਜੁੱਤੀ ਪਾ ਲੈ ।” ਪਤਰਸ ਨੇ ਇਸੇ ਤਰ੍ਹਾਂ ਕੀਤਾ । ਫਿਰ ਸਵਰਗਦੂਤ ਨੇ ਉਸ ਨੂੰ ਕਿਹਾ, “ਆਪਣਾ ਚੋਗਾ ਪਾ ਕੇ ਮੇਰੇ ਪਿੱਛੇ ਆ ਜਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸਵਰਗਦੂਤ ਨੇ ਉਸਨੂੰ ਕਿਹਾ, “ਆਪਣੇ ਕੱਪੜੇ ਅਤੇ ਜੁੱਤੀ ਪਾ।” ਅਤੇ ਪਤਰਸ ਨੇ ਉਸੇ ਤਰ੍ਹਾ ਹੀ ਕੀਤਾ। ਸਵਰਗਦੂਤ ਨੇ ਉਸਨੂੰ ਕਿਹਾ, “ਆਪਣੀ ਚਾਦਰ ਆਪਣੇ ਲੱਕ ਦੁਆਲੇ ਬੰਨ੍ਹ ਅਤੇ ਮੇਰੇ ਮਗਰ ਚੱਲ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ ਤਾਂ ਉਹ ਨੇ ਏਸੇ ਤਰਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੀ ਚਾਦਰ ਓੜ੍ਹ ਕੇ ਮੇਰੇ ਮਗਰ ਆ ਜਾਹ
Punjabi ERV
ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪਡ਼ੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿਛੇ ਆਜਾ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِشتے اوہنوں آکھیا لکّ بَنّھ تے اپنی جُتّی پا۔ اوس اوسے طرح کِیتا۔ فیر اوس اوہنوں آکھیا۔ اپنا کپڑا دوالے پا۔ تے میرے مگر آ۔
Punjabi Standard Bible (Punjabi Standard Bible) 2023
ਦੂਤ ਨੇ ਉਸ ਨੂੰ ਕਿਹਾ, “ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ।” ਉਸ ਨੇ ਉਸੇ ਤਰ੍ਹਾਂ ਕੀਤਾ। ਫਿਰ ਦੂਤ ਨੇ ਕਿਹਾ, “ਆਪਣਾ ਚੋਗਾ ਪਹਿਨ ਅਤੇ ਮੇਰੇ ਪਿੱਛੇ ਆ ਜਾ।”