Acts 12:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਉਸ ਦੇ ਪਿੱਛੇ ਪਿੱਛੇ ਬਾਹਰ ਆਇਆ । ਪਰ ਉਹ ਨਹੀਂ ਜਾਣਦਾ ਸੀ ਕਿ ਜੋ ਕੁਝ ਸਵਰਗਦੂਤ ਕਰ ਰਿਹਾ ਹੈ, ਸੱਚ ਹੈ । ਉਹ ਸੋਚ ਰਿਹਾ ਸੀ ਕਿ ਉਹ ਕੋਈ ਸੁਪਨਾ ਦੇਖ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਜੇਲ੍ਹ ਦੇ ਬਾਹਰ ਵੀ ਉਸਦੇ ਪਿੱਛੇ-ਪਿੱਛੇ ਚਲਦਾ ਰਿਹਾ, ਪਰ ਉਸਨੂੰ ਨਹੀਂ ਪਤਾ ਸੀ ਕਿ ਇਹ ਸਭ ਜੋ ਸਵਰਗਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ ਪਿੱਛੇ ਤੁਰ ਪਿਆ ਅਰ ਨਾ ਜਾਤਾ ਭਈ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ ਸਗੋਂ ਇਹ ਸਮਝਿਆ ਜੋ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ
Punjabi ERV
ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸਦੇ ਪਿਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِکل کے اوہ پِچّھے پِچّھے ٹُر پیا تے نئیں سی جان دا پئی جو کُجھ فرِشتے ولّوں پیا ہوندا اے سو سَچ اے۔ پر سمجھیا پئی مَیں رویا پیا ویکھنا ہاں۔
Punjabi Standard Bible (Punjabi Standard Bible) 2023
ਤਦ ਉਹ ਬਾਹਰ ਨਿੱਕਲ ਕੇ ਉਸ ਦੇ ਪਿੱਛੇ ਤੁਰ ਪਿਆ ਅਤੇ ਨਹੀਂ ਜਾਣਦਾ ਸੀ ਕਿ ਦੂਤ ਜੋ ਕਰ ਰਿਹਾ ਹੈ ਉਹ ਸੱਚ ਹੈ, ਸਗੋਂ ਉਹ ਸੋਚ ਰਿਹਾ ਸੀ ਕਿ ਮੈਂ ਕੋਈ ਦਰਸ਼ਨ ਵੇਖ ਰਿਹਾ ਹਾਂ।