Acts 13:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਸਾ ਦੀ ਵਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਵਿੱਚੋਂ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਅਧਿਕਾਰੀਆਂ ਨੇ ਉਹਨਾਂ ਨੂੰ ਸੁਨੇਹਾ ਭੇਜਿਆ, “ਭਰਾਵੋ, ਜੇਕਰ ਲੋਕਾਂ ਦੇ ਉਤਸ਼ਾਹ ਲਈ ਤੁਸੀਂ ਕੁਝ ਕਹਿਣਾ ਚਾਹੁੰਦੇ ਹੋ ਤਾਂ ਕਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਿਵਸਥਾ ਅਤੇ ਨਬੀਆਂ ਦੀ ਲਿਖਤ ਪੜ੍ਹਨ ਤੋਂ ਬਾਅਦ, ਹੈਕਲ ਦੇ ਆਗੂਆਂ ਨੇ ਉਨ੍ਹਾਂ ਨੂੰ ਇੱਕ ਸੁਨੇਹਾ ਭੇਜਿਆ, “ਭਾਈਉ, ਅਗਰ ਤੁਹਾਡੇ ਕੋਲ ਲੋਕਾਂ ਲਈ ਕੋਈ ਉਪਦੇਸ਼ ਹੈ, ਤਾਂ ਕਿਰਪਾ ਕਰਕੇ ਸੁਣਾਓ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਰੇਤ ਅਰ ਨਬੀਆਂ ਦੇ ਪੜ੍ਹਨ ਤੋਂ ਪਿੱਛੋਂ ਸਮਾਜ ਦੇ ਸਰਦਾਰਾਂ ਨੇ ਓਹਨਾਂ ਨੂੰ ਕਹਾ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਦਾ ਬਚਨ ਤੁਹਾਡੇ ਕੋਲ ਹੋਵੇ ਤਾਂ ਸੁਣਾਓ
Punjabi ERV
ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪਢ਼ੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے توریت تے نبیاں دی کتاب پڑھن دے مگروں عبادت خانے دے سرداراں اوہناں نُوں اکھوا گھلّیا۔ پئی بھراؤ جے لوکاں لئی کوئی نصِیحت دی گلّ تُہاڈے کول ہوئے تے آکھو۔
Punjabi Standard Bible (Punjabi Standard Bible) 2023
ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਪੜ੍ਹੇ ਜਾਣ ਤੋਂ ਬਾਅਦ ਸਭਾ-ਘਰ ਦੇ ਆਗੂਆਂ ਨੇ ਉਨ੍ਹਾਂ ਕੋਲ ਇਹ ਕਹਿ ਕੇ ਸੁਨੇਹਾ ਭੇਜਿਆ, “ਹੇ ਭਾਈਓ, ਜੇ ਤੁਹਾਡੇ ਕੋਲ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਵਚਨ ਹੈ ਤਾਂ ਸੁਣਾਓ।”