Acts 13:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੁਣੋ, ਇਸਰਾਏਲੀ ਲੋਕਾਂ ਦੇ ਪਰਮੇਸ਼ਰ ਨੇ ਸਾਡੇ ਪੁਰਖਿਆਂ ਨੂੰ ਚੁਣਿਆ ਅਤੇ ਮਿਸਰ ਵਿੱਚ ਪਰਵਾਸ ਦੇ ਸਮੇਂ ਉਹਨਾਂ ਨੂੰ ਵੱਡੀ ਕੌਮ ਬਣਾਇਆ । ਫਿਰ ਪਰਮੇਸ਼ਰ ਉਹਨਾਂ ਨੂੰ ਆਪਣੀ ਸਮਰੱਥਾ ਨਾਲ ਬਾਹਰ ਕੱਢ ਲਿਆਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸਰਾਏਲ ਦੇ ਲੋਕਾਂ ਦੇ ਪਰਮੇਸ਼ਵਰ ਨੇ ਸਾਡੇ ਪੂਰਵਜਾਂ ਨੂੰ ਚੁਣਿਆ; ਉਸਨੇ ਮਿਸਰ ਵਿੱਚ ਰਹਿਣ ਦੇ ਦੌਰਾਨ ਲੋਕਾਂ ਨੂੰ ਖੁਸ਼ਹਾਲ ਬਣਾਇਆ; ਉਸਨੇ ਆਪਣੀ ਸ਼ਕਤੀ ਨਾਲ ਉਨ੍ਹਾਂ ਨੂੰ ਉਸੇ ਦੇਸ਼ ਵਿੱਚੋਂ ਬਾਹਰ ਕੱਢ ਲਿਆਂਦਾ;
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀ ਇਸ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨੂੰ ਚੁਣਿਆ ਅਤੇ ਇਸ ਕੌਮ ਨੂੰ ਜਦ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਭੁਜਾ ਦੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ
Punjabi ERV
ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨਹਆਂ ਨੂੰ ਵਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس قوم اِسرائیل دے خُدا ساڈے وڈّیاں نُوں چُن لیا۔ تے قوم دا درجہ وَدھایا جدوں ایہہ مِصر دے دیس وِچ پردیسی سی تے زبردست ہتّھ نال اوہناں لوکاں نُوں اوتھوں کڈھ لیایا۔
Punjabi Standard Bible (Punjabi Standard Bible) 2023
ਇਸ ਇਸਰਾਏਲੀ ਕੌਮ ਦੇ ਪਰਮੇਸ਼ਰ ਨੇ ਸਾਡੇ ਪੁਰਖਿਆਂ ਨੂੰ ਚੁਣਿਆ ਅਤੇ ਮਿਸਰ ਦੇਸ ਵਿੱਚ ਪਰਵਾਸ ਦੇ ਸਮੇਂ ਇਸ ਕੌਮ ਨੂੰ ਵਧਾਇਆ ਅਤੇ ਆਪਣੇ ਸ਼ਕਤੀਸ਼ਾਲੀ ਹੱਥ ਨਾਲ ਉਨ੍ਹਾਂ ਨੂੰ ਉੱਥੋਂ ਬਾਹਰ ਕੱਢ ਲਿਆਇਆ।