Acts 13:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਪ੍ਰਭੂ ਦੀ ਭਗਤੀ ਕਰ ਰਹੇ ਅਤੇ ਵਰਤ ਰੱਖ ਰਹੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ: “ਮੇਰੇ ਲਈ ਬਰਨਾਬਾਸ ਅਤੇ ਸਾਊਲ ਨੂੰ ਉਸ ਕੰਮ ਦੇ ਲਈ ਵੱਖਰੇ ਰੱਖੋ ਜਿਸ ਦੇ ਲਈ ਮੈਂ ਉਹਨਾਂ ਨੂੰ ਸੱਦਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਜਦੋਂ ਉਹ ਪ੍ਰਭੂ ਦੀ ਬੰਦਗੀ ਵਰਤ ਰੱਖ ਕਰ ਰਹੇ ਸਨ, ਤੇ ਪਵਿੱਤਰ ਆਤਮਾ ਨੇ ਕਿਹਾ, “ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਵੱਖਰਾ ਕਰੋ ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ
Punjabi ERV
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ایہہ خُداوند دی سیوا پئے کر دے سن۔ تے روزے رکھدے سن تَد پاک رُوح آکھیا میرے لئی برنباس تے ساؤُل نُوں وکھرا کرو اوس کمّ واسطے جِہدے لئی مَیں اوہناں نُوں سدّیا اے۔
Punjabi Standard Bible (Punjabi Standard Bible) 2023
ਜਦੋਂ ਉਹ ਵਰਤ ਰੱਖ ਕੇ ਪ੍ਰਭੂ ਦੀ ਅਰਾਧਨਾ ਕਰ ਰਹੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ, “ਬਰਨਬਾਸ ਅਤੇ ਸੌਲੁਸ ਨੂੰ ਮੇਰੇ ਵਾਸਤੇ ਉਸ ਕੰਮ ਲਈ ਵੱਖਰੇ ਕਰੋ ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”