Acts 13:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਹਨਾਂ ਦੇ ਆਗੂਆਂ ਨੇ ਯਿਸੂ ਨੂੰ ਨਾ ਪਛਾਣਿਆ ਅਤੇ ਨਾ ਹੀ ਉਹਨਾਂ ਨੇ ਨਬੀਆਂ ਦੇ ਵਚਨਾਂ ਨੂੰ ਸਮਝਿਆ । ਪਰ ਫਿਰ ਵੀ ਉਹਨਾਂ ਨੇ ਯਿਸੂ ਨੂੰ ਸਜ਼ਾ ਦੇ ਕੇ ਨਬੀਆਂ ਦੇ ਵਚਨਾਂ ਨੂੰ ਪੂਰਾ ਕੀਤਾ, ਜਿਹਨਾਂ ਨੂੰ ਹਰ ਸਬਤ ਪੜ੍ਹਿਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੇਰੂਸ਼ਲੇਮ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਾਸਕਾਂ ਨੇ ਯਿਸ਼ੂ ਨੂੰ ਨਹੀਂ ਪਛਾਣਿਆ, ਫਿਰ ਵੀ ਉਸ ਦੀ ਨਿੰਦਾ ਕਰਦਿਆਂ ਉਨ੍ਹਾਂ ਨਬੀਆਂ ਦੇ ਬਚਨਾ ਨੂੰ ਪੂਰਾ ਕਰਦੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਸਰਦਾਰਾਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਜਾਣ ਕੇ ਉਹ ਨੂੰ ਡੰਨ ਦੇ ਜੋਗ ਠਹਿਰਾਉਣ ਨਾਲ ਉਨ੍ਹਾਂ ਨੂੰ ਪੂਰਿਆਂ ਕੀਤਾ
Punjabi ERV
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪਢ਼ੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یرُوشلِیم دے رہن والے تے اوہناں دے سرداراں نا اوہنوں پِچھانیا۔ تے نا نبیاں دِیاں گلّاں سمجھِیاں جیہڑیاں سبت نُوں سُنائیاں جاندِیاں نیں۔ ایس واسطے اوہنوں مُجرم کر کے اوہناں نُوں پُوریاں کِیتا۔
Punjabi Standard Bible (Punjabi Standard Bible) 2023
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਪ੍ਰਧਾਨਾਂ ਨੇ ਨਾ ਉਸ ਨੂੰ ਅਤੇ ਨਾ ਹੀ ਨਬੀਆਂ ਦੀਆਂ ਗੱਲਾਂ ਨੂੰ ਜਾਣਿਆ ਜਿਹੜੀਆਂ ਹਰ ਸਬਤ ਦੇ ਦਿਨ ਪੜ੍ਹੀਆਂ ਜਾਂਦੀਆਂ ਹਨ, ਇਸ ਲਈ ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।