Acts 13:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਸਭ ਜੋ ਕੁਝ ਯਿਸੂ ਦੇ ਬਾਰੇ ਲਿਖਿਆ ਹੋਇਆ ਸੀ, ਪੂਰਾ ਕਰ ਚੁੱਕੇ ਤਾਂ ਉਹਨਾਂ ਨੇ ਯਿਸੂ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਉਹ ਸਭ ਕੁਝ ਕੀਤਾ ਜੋ ਉਸਦੇ ਬਾਰੇ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਸੀ, ਉਨ੍ਹਾਂ ਨੇ ਉਸਨੂੰ ਸਲੀਬ ਤੋਂ ਹੇਠਾਂ ਉਤਾਰਿਆ ਅਤੇ ਉਸਨੂੰ ਕਬਰ ਵਿੱਚ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਰੁੱਖ ਉੱਤੋਂ ਲਾਹ ਕੇ ਕਬਰ ਵਿੱਚ ਰੱਖਿਆ
Punjabi ERV
ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਭੈਡ਼ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸਨੂੰ ਕਬਰ ਵਿੱਚ ਦਫ਼ਨਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہناں سبھ کُجھ جو اوہدے حق وِچ لِکھیا ہویا سی پُورا کر لیا۔ تَد اوہنوں صلِیب توں لاہ کے قبر وِچ دھریا۔
Punjabi Standard Bible (Punjabi Standard Bible) 2023
ਜਦੋਂ ਉਹ ਉਸ ਦੇ ਵਿਖੇ ਲਿਖੀਆਂ ਸਭ ਗੱਲਾਂ ਨੂੰ ਪੂਰਾ ਕਰ ਚੁੱਕੇ ਤਾਂ ਉਸ ਨੂੰ ਕਾਠ ਤੋਂ ਉਤਾਰ ਕੇ ਕਬਰ ਵਿੱਚ ਰੱਖਿਆ,