Acts 13:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹੇ ਇਸਰਾਏਲੀਓ, ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਯਿਸੂ ਦੇ ਦੁਆਰਾ ਹੀ ਪਾਪਾਂ ਦੀ ਮਾਫ਼ੀ ਦਾ ਉਪਦੇਸ਼ ਸੁਣਾਇਆ ਜਾ ਰਿਹਾ ਹੈ । ਮੂਸਾ ਦੀ ਵਿਵਸਥਾ ਜਿਹਨਾਂ ਚੀਜ਼ਾਂ ਤੋਂ ਮੁਕਤ ਨਾ ਕਰ ਸਕੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਭਾਈਓ, ਇਹ ਜਾਣੋ ਕਿ ਓਸੇ ਦੇ ਵਸੀਲੇ ਨਾਲ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖਬਰ ਦਿੱਤੀ ਜਾਂਦੀ ਹੈ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ تُہانوں پتا ہوئے۔ پئی اوسے دی راہِیں تُہانوں گُناہاں دی مُعافی دی خبر دِتّی جاندی اے۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਤੁਸੀਂ ਇਹ ਜਾਣ ਲਵੋ ਕਿ ਉਸੇ ਦੇ ਰਾਹੀਂ ਤੁਹਾਨੂੰ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਗੱਲਾਂ ਵਿੱਚ ਤੁਸੀਂ ਮੂਸਾ ਦੀ ਬਿਵਸਥਾ ਦੇ ਦੁਆਰਾ ਧਰਮੀ ਨਾ ਠਹਿਰ ਸਕੇ,