Acts 13:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਪਰਾਈਆਂ ਕੌਮਾਂ ਵਿੱਚੋਂ ਬਣੇ ਯਹੂਦੀ ਸ਼ਰਧਾਲੂ ਪੌਲੂਸ ਅਤੇ ਬਰਨਾਬਾਸ ਦੇ ਪਿੱਛੇ ਗਏ । ਉਹਨਾਂ ਦੋਨਾਂ ਨੇ ਉਹਨਾਂ ਲੋਕਾਂ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਨੂੰ ਉਤਸ਼ਾਹ ਦਿੱਤਾ ਕਿ ਪਰਮੇਸ਼ਰ ਦੀ ਕਿਰਪਾ ਉੱਤੇ ਭਰੋਸਾ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪ੍ਰਾਰਥਨਾ ਸਥਾਨ ਦੀ ਸਭਾ ਨੂੰ ਸਮਾਪਤ ਕਰ ਦਿੱਤਾ ਗਿਆ, ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤਾਂ ਨੇ ਪੌਲੁਸ ਅਤੇ ਬਰਨਬਾਸ ਦੀ ਪਾਲਣਾ ਕੀਤੀ, ਉਹ ਉਨ੍ਹਾਂ ਨਾਲ ਗੱਲਾਂ ਕਰਦੇ ਰਹੇ ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਬਣੇ ਰਹਿਣ ਦੀ ਅਪੀਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਭਾ ਉੱਠ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ-ਮੁਰੀਦਾਂ ਵਿੱਚੋਂ ਭਗਤ ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਓਹਨਾਂ ਨਾਲ ਗੱਲਾਂ ਕਰ ਕੇ ਓਹਨਾਂ ਨੂੰ ਸਮਝਾ ਦਿੱਤਾ ਭਈ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।।
Punjabi ERV
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مجلس اُٹھ گئی۔ تے بُہت یہُودی تے دِیندار یہُودی مُرید پَولُس تے برنباس دے پِچّھے لگ پئے۔ اوہناں نیں اوہناں نُوں گلّاں کر کے مَنالیا۔ پئی تُسی خُدا دے فضل دے اُتّے قیم رہو۔
Punjabi Standard Bible (Punjabi Standard Bible) 2023
ਸਭਾ ਸਮਾਪਤ ਹੋਣ ਤੋਂ ਬਾਅਦ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਪੰਥ ਨੂੰ ਗ੍ਰਹਿਣ ਕਰਨ ਵਾਲੇ ਭਗਤ, ਪੌਲੁਸ ਅਤੇ ਬਰਨਬਾਸ ਦੇ ਪਿੱਛੇ ਹੋ ਤੁਰੇ ਅਤੇ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਪਰਮੇਸ਼ਰ ਦੀ ਕਿਰਪਾ ਵਿੱਚ ਬਣੇ ਰਹੋ।