Acts 13:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪੌਲੂਸ ਅਤੇ ਬਰਨਾਬਾਸ ਨੇ ਨਿਡਰ ਹੋ ਕਿ ਕਿਹਾ, “ਇਹ ਜ਼ਰੂਰੀ ਸੀ ਕਿ ਪਰਮੇਸ਼ਰ ਦਾ ਵਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਵੇ ਪਰ ਜਦੋਂ ਤੁਸੀਂ ਉਸ ਨੂੰ ਰੱਦਦੇ ਅਤੇ ਆਪਣੇ ਆਪ ਨੂੰ ਅਨੰਤ ਜੀਵਨ ਦੇ ਯੋਗ ਨਹੀਂ ਸਮਝਦੇ ਤਾਂ ਅਸੀਂ ਪਰਾਈਆਂ ਕੌਮਾਂ ਦੇ ਵੱਲ ਜਾਂਦੇ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦਲੇਰੀ ਨਾਲ ਜਵਾਬ ਦਿੱਤਾ: “ਸਾਨੂੰ ਪਹਿਲਾਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਦੱਸਣਾ ਜ਼ਰੂਰੀ ਸੀ। ਕਿਉਂਕਿ ਤੁਸੀਂ ਇਸ ਨੂੰ ਰੱਦ ਕੀਤਾ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝੀਆ, ਇਸ ਲਈ ਅਸੀਂ ਹੁਣ ਗ਼ੈਰ-ਯਹੂਦੀਆਂ ਕੌਮਾਂ ਵੱਲ ਮੁੜਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਅਤੇ ਬਰਨਬਾਸ ਬੇਧੜਕ ਹੋ ਕੇ ਬੋਲੇ ਕਿ ਜਰੂਰ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਉਣ ਦੇ ਜੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ
Punjabi ERV
ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਵੀ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁਡ਼ਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس تے برنباس دلیر ہو کے بول اُٹھے۔ ضرُور چاہیدا سی پئی خُدا دا کلام پہلے تُہانوں سُنایا جاندا۔ پر جدوں تُسی اوہنوں رَدّ کر دے ہو۔ تے اپنے آپ نُوں سدا دی زِندگی دے لائق نئیں سمجھدے ہو تے ویکھو اسی غیر قوماں ولّ جانے آں۔
Punjabi Standard Bible (Punjabi Standard Bible) 2023
ਤਦ ਪੌਲੁਸ ਅਤੇ ਬਰਨਬਾਸ ਨੇ ਦਲੇਰੀ ਨਾਲ ਕਿਹਾ, “ਇਹ ਜ਼ਰੂਰੀ ਸੀ ਕਿ ਪਰਮੇਸ਼ਰ ਦਾ ਵਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ, ਪਰ ਕਿਉਂਕਿ ਤੁਸੀਂ ਇਸ ਨੂੰ ਰੱਦ ਕਰਦੇ ਹੋ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਠਹਿਰਾਉਂਦੇ; ਇਸ ਕਰਕੇ ਵੇਖੋ, ਅਸੀਂ ਪਰਾਈਆਂ ਕੌਮਾਂ ਵੱਲ ਮੁੜ ਰਹੇ ਹਾਂ,