Acts 13:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪ੍ਰਭੂ ਨੇ ਸਾਨੂੰ ਇਸੇ ਤਰ੍ਹਾਂ ਹੁਕਮ ਦਿੱਤਾ ਹੈ: “‘ਮੈਂ ਤੁਹਾਨੂੰ ਪਰਾਈਆਂ ਕੌਮਾਂ ਦੇ ਲਈ ਚਾਨਣ ਨਿਯੁਕਤ ਕੀਤਾ ਹੈ ਕਿ ਤੁਸੀਂ ਧਰਤੀ ਦੀ ਅੰਤਮ ਹੱਦ ਤੱਕ ਮੁਕਤੀ ਦਾ ਸੰਦੇਸ਼ ਦੇਵੋ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਇਹ ਜੋ ਪ੍ਰਭੂ ਨੇ ਸਾਨੂੰ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ — ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਭਈ ਤੂੰ ਧਰਤੀ ਦੇ ਬੰਨੇ ਤੀਕੁਰ ਮੁਕਤੀ ਦਾ ਕਾਰਨ ਹੋਵੇਂ।।
Punjabi ERV
ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ; ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਰਸਾ ਸਕੋ।”‘ ਯਸਾਯਾਹ 49:6
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا سانُوں اینج حُکم دِتّا اے پئی مَیں تینُوں غیر قوماں لئی نُور ٹھہرایا۔ پئی تُوں دھرتی دی اخِیر تِیکر نجات دا سبّب ہوویں۔
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਨੇ ਸਾਨੂੰ ਇਹ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਚਾਨਣ ਠਹਿਰਾਇਆ ਹੈ ਕਿ ਤੂੰ ਧਰਤੀ ਦੇ ਕੰਢੇ ਤੱਕ ਮੁਕਤੀ ਦਾ ਵਸੀਲਾ ਹੋਵੇਂ।”