Acts 13:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹ ਜਹਾਜ਼ ਤੇ ਚੜ੍ਹ ਕੇ ਕੁਪਰੁਸ ਵੱਲ ਗਏ ਅਤੇ ਸਲਮੀਸ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ਰ ਦਾ ਵਚਨ ਸੁਣਾਇਆ । ਯੂਹੰਨਾ (ਮਰਕੁਸ) ਉਹਨਾਂ ਦਾ ਮਦਦਗਾਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਹ ਸਲਾਮੀਜ਼ ਸ਼ਹਿਰ ਵਿੱਚ ਪਹੁੰਚੇ, ਉੱਥੇ ਉਨ੍ਹਾਂ ਨੇ ਯਹੂਦੀ ਪ੍ਰਾਰਥਨਾ ਸਥਾਨਾਂ ਵਿੱਚ ਪਰਮੇਸ਼ਵਰ ਦੇ ਬਚਨ ਦਾ ਪ੍ਰਚਾਰ ਕੀਤਾ। ਯੋਹਨ ਮਰਕੁਸ ਉਨ੍ਹਾਂ ਦੇ ਨਾਲ ਗਿਆ ਅਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੀਆਂ ਸਮਾਜਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ
Punjabi ERV
ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں سَلَمِیس وِچ اَپڑ کے یہُودِیاں دے عبادت خانیاں وِچ خُدا دا کلام سُنایا۔ تے یُوحنّا اوہناں دی خِدمت کرن والا سی۔
Punjabi Standard Bible (Punjabi Standard Bible) 2023
ਅਤੇ ਸਲਮੀਸ ਪਹੁੰਚ ਕੇ ਉਨ੍ਹਾਂ ਨੇ ਯਹੂਦੀਆਂ ਦੇ ਸਭਾ-ਘਰਾਂ ਵਿੱਚ ਪਰਮੇਸ਼ਰ ਦਾ ਵਚਨ ਸੁਣਾਇਆ; ਯੂਹੰਨਾ [ਮਰਕੁਸ] ਵੀ ਸਹਾਇਕ ਦੇ ਤੌਰ 'ਤੇ ਉਨ੍ਹਾਂ ਦੇ ਨਾਲ ਸੀ।