Acts 13:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਹੂਦੀਆਂ ਨੇ ਪ੍ਰਭਾਵਸ਼ਾਲੀ ਸ਼ਰਧਾਲੂ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਭੜਕਾਇਆ ਅਤੇ ਪੌਲੂਸ ਅਤੇ ਬਰਨਾਬਾਸ ਦੇ ਵਿਰੁੱਧ ਦੰਗਾ ਖੜ੍ਹਾ ਕਰ ਕੇ ਉਹਨਾਂ ਨੂੰ ਆਪਣੀਆਂ ਹੱਦਾਂ ਤੋਂ ਬਾਹਰ ਕੱਢ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਸ਼ਹਿਰ ਦੇ ਪ੍ਰਮੁੱਖ ਆਦਮੀਆਂ ਨੂੰ ਭੜਕਾਉਂਦੇ ਸਨ। ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ, ਅਤੇ ਉਨ੍ਹਾਂ ਨੂੰ ਆਪਣੇ ਖੇਤਰ ਚੋਂ ਬਾਹਰ ਕੱਢ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੂਦੀਆਂ ਨੇ ਭਗਤਣਾਂ ਪਤਵੰਤੀਆਂ ਇਸਤ੍ਰੀਆਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਉਭਾਰਿਆ ਅਰ ਪੌਲੁਸ ਅਤੇ ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ
Punjabi ERV
ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یہُودِیاں نیں دِیندار تے عِزّت دار زنانِیاں تے شہر دے وڈّے بندیاں نُوں چُکیا تے پَولُس تے برنباس دے ستان واسطے اُبھار کے اوہناں نُوں اپنی حدّوں باہر کڈھ دِتّا۔
Punjabi Standard Bible (Punjabi Standard Bible) 2023
ਪਰ ਯਹੂਦੀਆਂ ਨੇ ਪਤਵੰਤੀਆਂ ਭਗਤ ਔਰਤਾਂ ਨੂੰ ਅਤੇ ਨਗਰ ਦੇ ਪ੍ਰਮੁੱਖ ਵਿਅਕਤੀਆਂ ਨੂੰ ਉਕਸਾਇਆ ਅਤੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਦੰਗਾ ਕਰਵਾ ਕੇ ਉਨ੍ਹਾਂ ਨੂੰ ਆਪਣੀਆਂ ਹੱਦਾਂ ਵਿੱਚੋਂ ਬਾਹਰ ਕੱਢ ਦਿੱਤਾ।