Acts 13:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੂਰੇ ਟਾਪੂ ਦੀ ਯਾਤਰਾ ਕਰ ਕੇ ਉਹ ਪਾਫ਼ੁਸ ਪਹੁੰਚੇ । ਉੱਥੇ ਉਹਨਾਂ ਦੀ ਮੁਲਾਕਾਤ ਇੱਕ ਬਾਰ-ਯਿਸੂ ਨਾਂ ਦੇ ਜਾਦੂਗਰ ਨਾਲ ਹੋਈ । ਉਹ ਇੱਕ ਯਹੂਦੀ ਸੀ ਅਤੇ ਉਹ ਝੂਠਾ ਨਬੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪੂਰੇ ਟਾਪੂ ਵਿੱਚੋਂ ਲੰਘੇ ਜਦ ਤੱਕ ਉਹ ਪਾਫ਼ੁਸ ਸ਼ਹਿਰ ਨਾ ਆਏ। ਉੱਥੇ ਉਨ੍ਹਾਂ ਨੂੰ ਇੱਕ ਯਹੂਦੀ ਜਾਦੂ-ਟੂਣਾ ਕਰਨ ਵਾਲਾ ਅਤੇ ਝੂਠਾ ਨਬੀ ਮਿਲਿਆਂ ਜਿਸਦਾ ਨਾਮ ਬਾਰ-ਯਿਸ਼ੂ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤਾਈਂ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਉਂ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂਗਰ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ
Punjabi ERV
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پافُس تِیکر سارے ٹاپُو دا پھیرا کر لیا۔ تَد بریِسُوع اِک جادُوگر تے جُھوٹھا نبی قوم دا یہُودی اوہناں نُوں مِلیا۔
Punjabi Standard Bible (Punjabi Standard Bible) 2023
ਜਦੋਂ ਉਹ ਪੂਰੇ ਟਾਪੂ ਵਿੱਚੋਂ ਦੀ ਲੰਘਦੇ ਹੋਏ ਪਾਫ਼ੁਸ ਤੱਕ ਪਹੁੰਚੇ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮਕ ਇੱਕ ਯਹੂਦੀ ਮਨੁੱਖ ਮਿਲਿਆ ਜਿਹੜਾ ਜਾਦੂਗਰ ਅਤੇ ਝੂਠਾ ਨਬੀ ਸੀ।