Acts 13:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਰਾਜਪਾਲ ਸਰਗੀਉਸ ਪੌਲੂਸ ਦੇ ਨਾਲ ਸੀ ਜੋ ਇੱਕ ਸਮਝਦਾਰ ਆਦਮੀ ਸੀ । ਉਸ ਨੇ ਬਰਨਾਬਾਸ ਅਤੇ ਸਾਊਲ ਨੂੰ ਸੱਦ ਕੇ ਪਰਮੇਸ਼ਰ ਦਾ ਵਚਨ ਸੁਣਨ ਦੀ ਇੱਛਾ ਪ੍ਰਗਟ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਅਕਸਰ ਟਾਪੂ ਦੇ ਹਾਕਮ ਸਰਗੀਅਸ ਪੌਲੁਸ ਦੇ ਸੰਗ ਜਾਂਦਾ ਸੀ, ਜੋ ਇੱਕ ਬੁੱਧੀਮਾਨ ਆਦਮੀ ਸੀ। ਰਾਜਪਾਲ ਨੇ ਬਰਨਬਾਸ ਅਤੇ ਸੌਲੁਸ ਨੂੰ ਉਸ ਕੋਲ ਆਉਣ ਲਈ ਸੁਨੇਹਾ ਭੇਜਿਆ, ਕਿਉਂਕਿ ਉਹ ਪਰਮੇਸ਼ਵਰ ਦਾ ਬਚਨ ਸੁਣਨਾ ਚਾਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਰਗੀਉਸ ਪੌਲੁਸ ਡਿਪਟੀ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਸੱਦ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ
Punjabi ERV
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇਡ਼ੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ تے سرِگیُس پَولُس صُوبے دار دے نال سی جیہڑا سمجھدار بندہ سی۔ ایہہ برنباس تے ساؤُل نُوں اپنے کول سَدّ کے بُہت چاہندا سی پئی خُدا دا کلام سُنے۔
Punjabi Standard Bible (Punjabi Standard Bible) 2023
ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਰਹਿੰਦਾ ਸੀ ਜੋ ਇੱਕ ਬੁੱਧਵਾਨ ਵਿਅਕਤੀ ਸੀ। ਰਾਜਪਾਲ ਨੇ ਬਰਨਬਾਸ ਅਤੇ ਸੌਲੁਸ ਨੂੰ ਕੋਲ ਬੁਲਾ ਕੇ ਪਰਮੇਸ਼ਰ ਦਾ ਵਚਨ ਸੁਣਨਾ ਚਾਹਿਆ।