Acts 14:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਇਕੋਨਿਯੁਮ ਵਿੱਚ ਵੀ ਹੋਇਆ । ਪੌਲੂਸ ਅਤੇ ਬਰਨਾਬਾਸ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰ ਕੀਤਾ ਕਿ ਇੱਕ ਵੱਡੀ ਗਿਣਤੀ ਵਿੱਚ ਯਹੂਦੀਆਂ ਅਤੇ ਯੂਨਾਨੀਆਂ ਨੇ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਕੋਨਿਯਮ ਸ਼ਹਿਰ ਵਿਖੇ ਪੌਲੁਸ ਅਤੇ ਬਰਨਬਾਸ ਹਮੇਸ਼ਾ ਦੀ ਤਰ੍ਹਾਂ ਯਹੂਦੀ ਦੇ ਪ੍ਰਾਰਥਨਾ ਸਥਾਨਾਂ ਵਿੱਚ ਗਏ। ਉੱਥੇ ਉਹ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਬੋਲੇ ਕਿ ਬਹੁਤ ਸਾਰੇ ਯਹੂਦੀ ਅਤੇ ਯੂਨਾਨੀਆਂ ਨੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਕੋਨਿਯੁਮ ਵਿੱਚ ਇਉਂ ਹੋਇਆ ਕਿ ਓਹ ਯਹੂਦੀਆਂ ਦੀ ਸਮਾਜ ਵਿੱਚ ਗਏ ਅਰ ਅਜਿਹਾ ਬਚਨ ਕੀਤਾ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਾਹਲੇ ਲੋਕਾਂ ਨੇ ਨਿਹਚਾ ਕੀਤੀ
Punjabi ERV
ਪੌਲੁਸ ਅਤੇ ਬਰਨਬਾਸ ਤਦ ਇਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِکُنِیُم وِچ اینج ہویا پئی اوہ دونویں مِل کے یہُودِیاں دے عبادت خانے وِچ گئے تے ایس ڈھنگ نال بولے پئی یہُودِیاں تے یُونانِیاں دی اِک بڑی جماعت نے اِیمان لیاندا۔
Punjabi Standard Bible (Punjabi Standard Bible) 2023
ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਇਕੱਠੇ ਯਹੂਦੀਆਂ ਦੇ ਇੱਕ ਸਭਾ-ਘਰ ਵਿੱਚ ਗਏ ਅਤੇ ਇਸ ਤਰ੍ਹਾਂ ਵਚਨ ਸੁਣਾਇਆ ਕਿ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।