Acts 14:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਲੋਕ ਇਹ ਕੀ ਕਰ ਰਹੇ ਹੋ? ਅਸੀਂ ਵੀ ਤੁਹਾਡੇ ਵਰਗੇ ਦੁੱਖ ਸੁੱਖ ਭੋਗਣ ਵਾਲੇ ਮਨੁੱਖ ਹਾਂ । ਅਸੀਂ ਤੁਹਾਨੂੰ ਸ਼ੁਭ ਸਮਾਚਾਰ ਦਿੰਦੇ ਹਾਂ ਕਿ ਇਹਨਾਂ ਵਿਅਰਥ ਚੀਜ਼ਾਂ ਤੋਂ ਮੂੰਹ ਮੋੜੋ ਅਤੇ ਜਿਊਂਦੇ ਪਰਮੇਸ਼ਰ ਉੱਤੇ ਵਿਸ਼ਵਾਸ ਕਰੋ ਜੋ ਅਕਾਸ਼, ਧਰਤੀ, ਸਮੁੰਦਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਨੂੰ ਬਣਾਉਣ ਵਾਲੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦੋਸਤੋ, ਤੁਸੀਂ ਅਜਿਹਾ ਕਿਉਂ ਕਰ ਰਹੇ ਹੋ? ਅਸੀਂ ਵੀ ਕੇਵਲ ਤੁਹਾਡੇ ਵਾਂਗ, ਮਨੁੱਖ ਹਾਂ। ਅਸੀਂ ਤਾਂ ਤੁਹਾਡੇ ਲਈ ਖੁਸ਼ਖ਼ਬਰੀ ਲੈ ਕੇ ਆਏ ਹਾਂ, ਤੁਹਾਨੂੰ ਇਹ ਵਿਅਰਥ ਚੀਜ਼ਾਂ ਤੋਂ ਜੀਉਂਦੇ ਪਰਮੇਸ਼ਵਰ ਵੱਲ ਮੁੜ੍ਹਨ ਲਈ ਆਖ ਰਹੇ ਹਾਂ, ਜਿਸ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋॽ ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ
Punjabi ERV
“ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਭਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے بندیو! تُسی ایہہ کِیہ کر دے ہو؟ اسی وی تُہاڈے جیہے دُکھ سُکھ سہن والے بندے آں تے تُہانوں خُوشخبری دینے آں پئی ایہناں واہیات گلّاں توں لانبھے ہو کے زِندہ خُدا ولّ پِھرو۔ اوسے ای اسمان تے زمین۔ تے سمُندر نُوں۔ تے سبھ کُجھ جو اوہناں دے وِچ اے بنایا اے؟
Punjabi Standard Bible (Punjabi Standard Bible) 2023
ਅਤੇ ਕਿਹਾ, “ਲੋਕੋ, ਤੁਸੀਂ ਇਸ ਤਰ੍ਹਾਂ ਕਿਉਂ ਕਰ ਰਹੇ ਹੋ? ਅਸੀਂ ਵੀ ਤੁਹਾਡੇ ਵਰਗੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ਖ਼ਬਰੀ ਸੁਣਾਉਂਦੇ ਹਾਂ ਕਿ ਇਨ੍ਹਾਂ ਵਿਅਰਥ ਚੀਜ਼ਾਂ ਤੋਂ ਜੀਉਂਦੇ ਪਰਮੇਸ਼ਰ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲੀਆਂ ਸਭ ਚੀਜ਼ਾਂ ਨੂੰ ਬਣਾਇਆ;