Acts 14:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਆਪਣੀ ਹੋਂਦ ਬਾਰੇ ਸਬੂਤ ਦਿੰਦੇ ਰਹੇ । ਉਹ ਤੁਹਾਨੂੰ ਅਕਾਸ਼ ਤੋਂ ਮੀਂਹ ਅਤੇ ਫਲਦਾਰ ਰੁੱਤਾਂ ਦਿੰਦੇ ਹਨ, ਉਹ ਤੁਹਾਨੂੰ ਭੋਜਨ ਨਾਲ ਰਜਾਉਂਦੇ ਅਤੇ ਤੁਹਾਡੇ ਮਨਾਂ ਵਿੱਚ ਖ਼ੁਸ਼ੀ ਦਿੰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਪਰਮੇਸ਼ਵਰ ਨੇ ਆਪਣੇ ਆਪ ਨੂੰ ਬਿਨਾਂ ਕਿਸੇ ਗਵਾਹੀ ਦੇ ਨਹੀਂ ਛੱਡਿਆ: ਉਸਨੇ ਤੁਹਾਨੂੰ ਅਕਾਸ਼ ਤੋਂ ਬਾਰਸ਼ ਅਤੇ ਹਰ ਮੌਸਮ ਵਿੱਚ ਫਸਲਾਂ ਦੇ ਕੇ ਦਯਾ ਕੀਤੀ ਹੈ; ਉਹ ਤੁਹਾਨੂੰ ਬਹੁਤ ਸਾਰਾ ਭੋਜਨ ਦਿੰਦਾ ਹੈ ਅਤੇ ਤੁਹਾਡੇ ਦਿਲਾਂ ਨੂੰ ਖੁਸ਼ੀ ਨਾਲ ਭਰ ਦਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭੀ ਉਹ ਨੇ ਆਪ ਨੂੰ ਬਿਨਾ ਸਾਖੀ ਨਾ ਰੱਖਿਆ ਇਸ ਲਈ ਜੋ ਉਹ ਨੇ ਭਲਾ ਕੀਤਾ ਅਰ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾ ਨੂੰ ਅਹਾਰ ਅਤੇ ਅਨੰਦ ਨਾਲ ਭਰਪੂਰ ਕੀਤਾ
Punjabi ERV
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰਖਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی اوس اپنے آپ نُوں بے گواہ نئیں چھڈیا۔ اوس مہربانِیاں کِیتیاں۔ تے اسمانوں تُہاڈے لئی مینہ وسایا۔ تے فصل والے مَوسم گھلّے۔ تے تُہاڈے دِل اَن پانی تے خُوشی نال بھر دِتّے۔
Punjabi Standard Bible (Punjabi Standard Bible) 2023
ਫਿਰ ਵੀ ਉਸ ਨੇ ਆਪਣੇ ਆਪ ਨੂੰ ਬਿਨਾਂ ਸਬੂਤ ਦੇ ਨਾ ਛੱਡਿਆ, ਸਗੋਂ ਭਲਾਈ ਕਰਦਾ ਰਿਹਾ ਅਤੇ ਤੁਹਾਨੂੰ ਅਕਾਸ਼ ਤੋਂ ਵਰਖਾ ਅਤੇ ਫਲਦਾਰ ਰੁੱਤਾਂ ਦੇ ਕੇ ਤੁਹਾਡੇ ਮਨਾਂ ਨੂੰ ਅਨੰਦ ਅਤੇ ਭੋਜਨ ਨਾਲ ਤ੍ਰਿਪਤ ਕਰਦਾ ਰਿਹਾ।”