Acts 14:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਚੇਲਿਆਂ ਦੇ ਮਨਾਂ ਨੂੰ ਮਜ਼ਬੂਤ ਕਰਦੇ ਅਤੇ ਉਹਨਾਂ ਨੂੰ ਵਿਸ਼ਵਾਸ ਵਿੱਚ ਪੱਕੇ ਰਹਿਣ ਲਈ ਉਤਸ਼ਾਹ ਦਿੰਦੇ ਸਨ । ਉਹ ਕਹਿੰਦੇ ਸਨ, “ਸਾਡੇ ਲਈ ਜ਼ਰੂਰੀ ਹੈ ਕੀ ਅਸੀਂ ਬਹੁਤ ਸਾਰੇ ਦੁੱਖ ਸਹਿ ਕੇ ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਈਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਪ੍ਰਤੀ ਸੱਚੇ ਰਹਿਣ ਲਈ ਉਤਸ਼ਾਹਿਤ ਕੀਤਾ। “ਸਾਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੜਨ ਲਈ ਬਹੁਤ ਸਾਰਿਆਂ ਮੁਸ਼ਕਲਾਂ ਵਿੱਚੋਂ ਲੰਘਣਾ ਪਵੇਗਾ,” ਉਨ੍ਹਾਂ ਨੇ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਰ ਇਹ ਉਪਦੇਸ਼ ਦਿੰਦੇ ਸਨ ਕਿ ਨਿਹਚਾ ਵਿੱਚ ਬਣੇ ਰਹੋ ਅਤੇ ਕਿਹਾ ਭਈ ਅਸੀਂ ਬਹੁਤ ਬਿਪਤਾ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ
Punjabi ERV
ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕਡ਼ੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرداں دے دِلاں نُوں تگڑیاں کر دے سن تے نصِیحت دیندے سن۔ پئی اِیمان اُتّے قیم رہو۔ تے آکھیا پئی ایہہ ضرُور اے۔ پئی بُہت مُصِیبتاں سہہ کے اسی خُدا دی بادشاہی وِچ داخل ہو جائیے۔
Punjabi Standard Bible (Punjabi Standard Bible) 2023
ਉਹ ਚੇਲਿਆਂ ਦੇ ਮਨਾਂ ਨੂੰ ਦ੍ਰਿੜ੍ਹ ਕਰਦੇ ਹੋਏ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਇਹ ਕਿ ਸਾਨੂੰ ਬਹੁਤ ਕਸ਼ਟ ਝੱਲਦੇ ਹੋਏ ਪਰਮੇਸ਼ਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਜ਼ਰੂਰੀ ਹੈ।