Acts 14:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਪਰਾਈਆਂ ਕੌਮਾਂ ਅਤੇ ਯਹੂਦੀਆਂ ਨੇ ਆਪਣੇ ਆਗੂਆਂ ਨਾਲ ਮਿਲ ਕੇ ਉਹਨਾਂ ਦੇ ਨਾਲ ਬੁਰਾ ਸਲੂਕ ਅਤੇ ਪਥਰਾਓ ਕਰਨ ਦੀ ਕੋਸ਼ਿਸ਼ ਕੀਤੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਗ਼ੈਰ-ਯਹੂਦੀਆਂ ਦੇ ਲੋਕਾਂ ਅਤੇ ਯਹੂਦੀਆਂ ਨੇ, ਆਪਣੇ ਆਗੂਆਂ ਦੇ ਨਾਲ, ਪੌਲੁਸ ਅਤੇ ਬਰਨਬਾਸ ਦੀ ਬੇਇੱਜ਼ਤੀ ਅਤੇ ਉਨ੍ਹਾਂ ਨੂੰ ਪੱਥਰ ਮਾਰਨ ਦੀ ਸਾਜਿਸ਼ ਬਣਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਪਰਾਈਆਂ ਕੌਮਾਂ ਦਿਆਂ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਸਰਦਾਰਾਂ ਸਣੇ ਉਨ੍ਹਾਂ ਦੀ ਪਤ ਲਾਹੁਣ ਅਤੇ ਪਥਰਾਓ ਕਰਨ ਨੂੰ ਹੱਲਾ ਕੀਤਾ
Punjabi ERV
ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد غیر قوماں تے یہُودِیاں اپنے سرداراں سَنے فساد چُکیا تاں جو اوہناں نال بدسلوکی کرن۔ تے اوہناں نُوں مارن۔
Punjabi Standard Bible (Punjabi Standard Bible) 2023
ਜਦੋਂ ਪਰਾਈਆਂ ਕੌਮਾਂ ਅਤੇ ਯਹੂਦੀਆਂ ਨੇ ਆਪਣੇ ਪ੍ਰਧਾਨਾਂ ਨਾਲ ਮਿਲ ਕੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਅਤੇ ਪਥਰਾਓ ਕਰਨ ਦਾ ਯਤਨ ਕੀਤਾ