Acts 14:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪੌਲੂਸ ਦੇ ਵਚਨ ਸੁਣ ਰਿਹਾ ਸੀ । ਪੌਲੂਸ ਨੇ ਉਸ ਵੱਲ ਨੀਝ ਲਾ ਕੇ ਦੇਖਿਆ ਅਤੇ ਇਹ ਜਾਣ ਕੇ ਕਿ ਉਸ ਵਿੱਚ ਚੰਗਾ ਹੋਣ ਦੇ ਯੋਗ ਵਿਸ਼ਵਾਸ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਸੁਣਿਆ ਜਿਵੇਂ ਪੌਲੁਸ ਪ੍ਰਭੂ ਯਿਸ਼ੂ ਬਾਰੇ ਬੋਲ ਰਿਹਾ ਸੀ। ਪੌਲੁਸ ਨੇ ਉਸ ਵੱਲ ਸਿੱਧਾ ਵੇਖਿਆ, ਉਸਨੇ ਵੇਖਿਆ ਕਿ ਉਸਨੂੰ ਚੰਗਾ ਹੋਣ ਦਾ ਵਿਸ਼ਵਾਸ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਜਾਂ ਵੇਖਿਆ ਭਈ ਇਹ ਦੇ ਵਿੱਚ ਚੰਗਾ ਹੋਣ ਦੀ ਨਿਹਚਾ ਹੈ
Punjabi ERV
ਇਹ ਆਦਮੀ ਉਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪ੍ਰਭੂ ਉਸਨੂੰ ਰਾਜ਼ੀ ਕਰ ਸਕਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس پَولُس نُوں گلّاں کر دیاں سُنیاں تے پَولُس اوہدے ولّ غَور نال دھیان کر کے ویکھیا پئی ایہدے وِچ چَنگا ہون نُوں اِیمان اے۔
Punjabi Standard Bible (Punjabi Standard Bible) 2023
ਉਹ ਪੌਲੁਸ ਨੂੰ ਬੋਲਦੇ ਸੁਣ ਰਿਹਾ ਸੀ। ਤਦ ਪੌਲੁਸ ਨੇ ਗੌਹ ਨਾਲ ਉਸ ਵੱਲ ਤੱਕਿਆ ਅਤੇ ਇਹ ਵੇਖ ਕੇ ਜੋ ਉਸ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ,