Acts 15:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਪਰਮੇਸ਼ਰ ਨੂੰ ਕਿਉਂ ਪਰਖਦੇ ਹੋ ਅਤੇ ਚੇਲਿਆਂ ਦੇ ਮੋਢਿਆਂ ਉੱਤੇ ਉਹ ਭਾਰ ਕਿਉਂ ਰੱਖਦੇ ਹੋ ਜਿਸ ਨੂੰ ਨਾ ਅਸੀਂ ਅਤੇ ਨਾ ਹੀ ਸਾਡੇ ਪੁਰਖੇ ਸਹਿ ਸਕੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਫਿਰ, ਤੁਸੀਂ ਗ਼ੈਰ-ਯਹੂਦੀਆਂ ਦੀ ਗਰਦਨ ਨੂੰ ਅਜਿਹਾ ਜੂਲਾ ਪਾ ਕੇ ਕਿਉਂ ਪਰਮੇਸ਼ਵਰ ਨੂੰ ਪਰਖਣ ਦੀ ਕੋਸ਼ਿਸ਼ ਕਰਦੇ ਹੋ ਜਿਸ ਨੂੰ ਨਾ ਸਾਡੇ ਪੂਰਵਜ ਨਾ ਅਸੀਂ ਚੁੱਕ ਸਕੇ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਹ ਨੂੰ ਨਾ ਸਾਡੇ ਪਿਉ ਦਾਦੇ, ਨਾ ਅਸੀਂ ਚੁੱਕ ਸੱਕੇॽ
Punjabi ERV
ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہُن تُسی کیوں خُدا نُوں ازماؤندے ہو۔ پئی شاگِرداں دی دَھون اُتّے اجیہی پنجالی رکھو۔ جِہنُوں نا اسی چُک سکدے تے نا ساڈے پئیو دادے چُک سکدے سن؟
Punjabi Standard Bible (Punjabi Standard Bible) 2023
ਸੋ ਹੁਣ ਤੁਸੀਂ ਪਰਮੇਸ਼ਰ ਨੂੰ ਕਿਉਂ ਪਰਖਦੇ ਹੋ ਕਿ ਚੇਲਿਆਂ ਦੀ ਧੌਣ 'ਤੇ ਇਹ ਜੂਲਾ ਰੱਖੋ ਜਿਹੜਾ ਨਾ ਸਾਡੇ ਪੁਰਖੇ ਅਤੇ ਨਾ ਹੀ ਅਸੀਂ ਚੁੱਕ ਸਕੇ?