Acts 15:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸਾਰੀ ਮੰਡਲੀ ਚੁੱਪ ਹੋ ਗਈ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਸਾਰੀ ਸਭਾ ਚੁੱਪ ਹੋ ਕੇ ਬਰਨਾਬਾਸ ਅਤੇ ਪੌਲੂਸ ਦਾ ਬਿਆਨ ਸੁਣਨ ਲੱਗੀ ਕਿ ਪਰਮੇਸ਼ਰ ਨੇ ਉਹਨਾਂ ਦੁਆਰਾ ਕਿਸ ਤਰ੍ਹਾਂ ਪਰਾਈਆਂ ਕੌਮਾਂ ਵਿੱਚ ਮਹਾਨ ਚਿੰਨ੍ਹ ਅਤੇ ਚਮਤਕਾਰ ਕੀਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਬਰਨਬਾਸ ਅਤੇ ਪੌਲੁਸ ਨੂੰ ਇਹ ਦੱਸਦਿਆਂ ਸੁਣਿਆ ਤੇ ਸਾਰੇ ਲੋਕ ਚੁੱਪ ਹੋ ਗਏ ਤਾਂ ਉਨ੍ਹਾਂ ਨੇ ਨਿਸ਼ਾਨ ਅਤੇ ਅਚੰਭਿਆਂ ਕੰਮਾਂ ਬਾਰੇ ਦੱਸਿਆ ਜੋ ਪਰਮੇਸ਼ਵਰ ਨੇ ਉਨ੍ਹਾਂ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੀ ਸਭਾ ਚੁੱਪ ਰਹੀ ਅਤੇ ਓਹ ਬਰਨਬਾਸ ਅਰ ਪੌਲੁਸ ਤੋਂ ਇਹ ਵਾਰਤਾ ਸੁਣਨ ਲੱਗੇ ਜੋ ਪਰਮੇਸ਼ੁਰ ਨੇ ਕਿਹੋ ਕਿਹੇ ਨਿਸ਼ਾਨ ਅਤੇ ਅਚੰਭੇ ਓਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਲੇ
Punjabi ERV
ਤਦ ਸਾਰਾ ਟੋਲਾ ਚੁੱਪ ਹੋ ਗਿਆ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ساری جماعت چُپ کر گئی۔ تے برنباس تے پَولُس توں سُنن لگّے۔ پئی خُدا نے کہیو جِہیاں نشانِیاں تے کراماتاں اوہناں دی ہتّھِیں غیر قوماں وِچ وکھالِیاں سن۔
Punjabi Standard Bible (Punjabi Standard Bible) 2023
ਤਦ ਸਭ ਲੋਕ ਚੁੱਪਚਾਪ ਹੋ ਕੇ ਪੌਲੁਸ ਅਤੇ ਬਰਨਬਾਸ ਦੀ ਗੱਲ ਸੁਣਨ ਲੱਗੇ ਕਿ ਪਰਮੇਸ਼ਰ ਨੇ ਉਨ੍ਹਾਂ ਦੇ ਰਾਹੀਂ ਪਰਾਈਆਂ ਕੌਮਾਂ ਵਿੱਚ ਕਿੰਨੇ ਵੱਡੇ-ਵੱਡੇ ਚਿੰਨ੍ਹ ਅਤੇ ਅਦਭੁਤ ਕੰਮ ਕੀਤੇ।