Acts 15:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਸ਼ੁਰੂ ਵਿੱਚ ਪਰਮੇਸ਼ਰ ਨੇ ਪਰਾਈਆਂ ਕੌਮਾਂ ਵਿੱਚੋਂ ਆਪਣੇ ਲਈ ਲੋਕਾਂ ਨੂੰ ਚੁਣਨ ਦੀ ਕਿਰਪਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਨੇ ਸਾਨੂੰ ਦੱਸਿਆ ਹੈ ਕਿ ਕਿਵੇਂ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਗ਼ੈਰ-ਯਹੂਦੀਆਂ ਉੱਤੇ ਨਿਗਾਹ ਕੀਤੀ ਤਾਂ ਜੋ ਉਨ੍ਹਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਨੇ ਦੱਸਿਆ ਹੈ ਭਈ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਓਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
Punjabi ERV
ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شمعُون بیان کِیتا اے۔ پئی کِیویں خُدا پہلوں غیر قوماں اُتّے نِگاہ کِیتی۔ پئی اوہناں وِچوں اِک اُمّت نُوں اپنے ناں دے لئی چُن لَوے۔
Punjabi Standard Bible (Punjabi Standard Bible) 2023
ਸ਼ਮਊਨ ਨੇ ਦੱਸਿਆ ਕਿ ਕਿਵੇਂ ਪਰਮੇਸ਼ਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਦ੍ਰਿਸ਼ਟੀ ਕੀਤੀ ਤਾਂਕਿ ਉਨ੍ਹਾਂ ਵਿੱਚੋਂ ਆਪਣੇ ਨਾਮ ਦੇ ਲਈ ਇੱਕ ਪਰਜਾ ਨੂੰ ਚੁਣੇ।