Acts 15:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅਸੀਂ ਉਹਨਾਂ ਨੂੰ ਲਿਖ ਕੇ ਦੱਸੀਏ ਕਿ ਮੂਰਤੀਆਂ ਦੀ ਅਸ਼ੁੱਧਤਾ ਤੋਂ, ਵਿਭਚਾਰ ਤੋਂ, ਗਲ੍ਹ ਘੁੱਟੇ ਹੋਏ ਜਾਨਵਰ ਦੇ ਮਾਸ ਤੋਂ ਅਤੇ ਲਹੂ ਤੋਂ ਦੂਰ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਏ ਸਾਨੂੰ ਉਨ੍ਹਾਂ ਨੂੰ ਲਿਖਣਾ ਚਾਹੀਦਾ ਹੈ, ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਜਿਨਸੀ ਅਨੈਤਿਕਤਾ, ਗਲਾ ਘੁੱਟੇ ਜਾਨਵਰਾਂ ਦੇ ਮਾਸ ਅਤੇ ਲਹੂ ਤੋਂ ਦੂਰ ਰਹਿਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਓਹਨਾਂ ਨੂੰ ਲਿਖ ਭੇਜੀਏ ਭਈ ਮੂਰਤਾਂ ਦੀਆਂ ਪਲੀਤਗੀਆਂ ਅਤੇ ਹਰਾਮਕਾਰੀ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ
Punjabi ERV
ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں نُوں لِکھئے۔ پئی بُتاں دِیاں پلِیتیاں توں تے حرامکاری توں تے گل گُھٹّیاں ہویاں شیواں توں تے لہو توں بچے رہن۔
Punjabi Standard Bible (Punjabi Standard Bible) 2023
ਸਗੋਂ ਉਨ੍ਹਾਂ ਨੂੰ ਲਿਖ ਭੇਜੀਏ ਕਿ ਉਹ ਮੂਰਤੀਆਂ ਦੀ ਭ੍ਰਿਸ਼ਟਤਾ ਅਤੇ ਵਿਭਚਾਰ ਅਤੇ ਲਹੂ ਤੋਂ ਅਤੇ ਗਲ਼ ਘੁੱਟੇ ਜੀਵ ਦੇ ਮਾਸ ਤੋਂ ਦੂਰ ਰਹਿਣ।