Acts 15:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਦੇ ਨਾਲ ਮਿਲ ਕੇ ਫ਼ੈਸਲਾ ਕੀਤਾ ਕਿ ਆਪਣੇ ਵਿੱਚੋਂ ਕੁਝ ਲੋਕਾਂ ਨੂੰ ਚੁਣ ਕੇ ਪੌਲੂਸ ਅਤੇ ਬਰਨਾਬਾਸ ਦੇ ਨਾਲ ਅੰਤਾਕਿਯਾ ਨੂੰ ਭੇਜਣ । ਇਸ ਲਈ ਉਹਨਾਂ ਨੇ ਯਹੂਦਾ ਜਿਸ ਦਾ ਉਪਨਾਮ ਬਰਸੱਬਾ ਅਤੇ ਸੀਲਾਸ ਸੀ ਜਿਹਨਾਂ ਦਾ ਭਰਾਵਾਂ ਵਿੱਚ ਮਾਣ ਸੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਰਸੂਲਾਂ ਅਤੇ ਬਜ਼ੁਰਗਾਂ, ਅਤੇ ਸਾਰੀ ਕਲੀਸਿਆ ਨੂੰ, ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਕੁਝ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਆ ਨੂੰ ਭੇਜੀਏ। ਉਨ੍ਹਾਂ ਨੇ ਯਹੂਦਾ (ਜਿਸ ਨੂੰ ਬਰਸਬਾਸ ਕਿਹਾ ਜਾਂਦਾ ਹੈ) ਅਤੇ ਸੀਲਾਸ ਨੂੰ ਚੁਣਿਆ, ਉਹ ਮਨੁੱਖ ਜਿਹੜੇ ਵਿਸ਼ਵਾਸੀਆਂ ਵਿੱਚ ਆਗੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਸੂਲਾਂ ਅਤੇ ਬਜ਼ੁਰਗਾਂ ਨੇ ਸਾਰੀ ਕਲੀਸਿਯਾ ਸਣੇ ਚੰਗਾ ਜਾਣਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਘੱਲਣ ਅਰਥਾਤ ਯਹੂਦਾ ਨੂੰ ਜਿਹੜਾ ਬਰਸੱਬਾਸ ਕਹਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੁਰਹੈਲ ਸਨ
Punjabi ERV
ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੇ ਟੋਲੇ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹਡ਼ਾ ਬਰਸਬ੍ਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد رسُولاں تے بزُرگاں نیں ساری کلِیسیا سَنے ہَچھّا جانیا۔ پئی اپنے وِچوں کُجھ بندے چُنن تے پَولُس تے برنباس دے نال انطاکیہ نُوں گھلّن۔ یعنی یہُوداہ نُوں جیہڑا برسبّا اکھواؤندا اے۔ تے سِیلاس نُوں جیہڑے بھراواں وِچ وڈّے بندے سن۔
Punjabi Standard Bible (Punjabi Standard Bible) 2023
ਤਦ ਸਾਰੀ ਕਲੀਸਿਯਾ ਸਮੇਤ ਰਸੂਲਾਂ ਅਤੇ ਬਜ਼ੁਰਗਾਂ ਨੂੰ ਚੰਗਾ ਲੱਗਾ ਕਿ ਆਪਣੇ ਵਿੱਚੋਂ ਕੁਝ ਵਿਅਕਤੀਆਂ ਅਰਥਾਤ ਯਹੂਦਾ ਜੋ ਬਰਸੱਬਾਸ ਕਹਾਉਂਦਾ ਹੈ ਅਤੇ ਸੀਲਾਸ ਨੂੰ ਜਿਹੜੇ ਭਾਈਆਂ ਵਿੱਚ ਮੋਹਰੀ ਸਨ, ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜਣ।