Acts 15:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮੰਡਲੀ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਹੱਥ ਇਹ ਪੱਤਰ ਭੇਜਿਆ: “ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਦੇ ਰਹਿਣ ਵਾਲੇ ਭਰਾਵੋ, ਤੁਹਾਡੇ ਭਰਾਵਾਂ, ਰਸੂਲਾਂ ਅਤੇ ਬਜ਼ੁਰਗਾਂ ਦੇ ਵੱਲੋਂ ਪਰਨਾਮ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਦੇ ਹੱਥ ਇਹ ਪੱਤਰ ਲਿਖ ਭੇਜਿਆ: ਰਸੂਲਾਂ ਅਤੇ ਬਜ਼ੁਰਗਾਂ, ਤੁਹਾਡੇ ਭਰਾਵਾਂ, ਅੰਤਾਕਿਆ ਦੇ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਲਈ, ਸੀਰੀਆ ਅਤੇ ਕਿਲਕਿਆ: ਨਮਸਕਾਰ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਦੇ ਹੱਥ ਇਹ ਲਿਖ ਘੱਲਿਆ ਭਈ ਉਨ੍ਹਾਂ ਭਾਈਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ ਅਤੇ ਸੁਰਿਯਾ ਅਤੇ ਕਲਿਕਿਯਾ ਵਿੱਚ ਰਹਿੰਦੇ ਹਨ ਰਸੂਲਾਂ ਅਤੇ ਬਜ਼ੁਰਗਾਂ ਭਾਈਆਂ ਦਾ ਪਰਨਾਮ
Punjabi ERV
ਇਸ ਟੋਲੇ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے ہتّھ ایہہ لِکھ گھلّیا۔ پئی اوہناں بھراواں نُوں۔ جیہڑے انطاکیہ تے سُوریہ تے کِلِکیہ وِچ رہندے نیں تے غیر قوماں وِچوں نیں۔ رسُولاں تے بزُرگ بھراواں دا سلام۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ: “ਰਸੂਲਾਂ ਅਤੇ ਬਜ਼ੁਰਗ ਭਾਈਆਂ ਵੱਲੋਂ ਅੰਤਾਕਿਯਾ ਅਤੇ ਸੁਰਿਯਾ ਅਤੇ ਕਿਲਕਿਯਾ ਵਿਚਲੇ ਉਨ੍ਹਾਂ ਭਾਈਆਂ ਨੂੰ ਸਲਾਮ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹਨ।