Acts 15:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਰਤੀਆਂ ਦੇ ਸਾਹਮਣੇ ਭੇਂਟ ਕੀਤੇ ਭੋਜਨ ਤੋਂ, ਲਹੂ ਤੋਂ, ਗਲ੍ਹ ਘੁੱਟੇ ਹੋਏ ਜਾਨਵਰ ਦੇ ਮਾਸ ਤੋਂ ਅਤੇ ਵਿਭਚਾਰ ਤੋਂ ਬਚੇ ਰਹੋ । ਇਹਨਾਂ ਤੋਂ ਦੂਰ ਰਹਿਣ ਵਿੱਚ ਹੀ ਤੁਹਾਡੀ ਭਲਾਈ ਹੈ । ਸਾਡੀਆਂ ਸ਼ੁਭ ਕਾਮਨਾਵਾਂ ਤੁਹਾਡੇ ਨਾਲ ਹੋਣ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਲਹੂ ਤੋਂ, ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਵਿਦਾਈ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੁਸੀਂ ਮੂਰਤਾਂ ਦਿਆਂ ਚੜ੍ਹਾਵਿਆਂ ਅਤੇ ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪ ਨੂੰ ਬਚਾ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡੀ ਕਲਿਆਣ ਹੋਵੇ।।
Punjabi ERV
ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ। ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُسی بُتاں دے چڑھاویاں توں۔ تے لہو توں۔ تے گل گُھٹّیاں ہویاں شیواں توں۔ تے حرامکاری توں بچے رہو۔ جے تُسی ایہناں شیواں توں اپنے آپ نُوں بچائے رکھو گے۔ تاں چَنگا کرو گے۔ سلامت رہو۔
Punjabi Standard Bible (Punjabi Standard Bible) 2023
ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ ਅਤੇ ਲਹੂ ਅਤੇ ਗਲ਼ ਘੁੱਟੇ ਜੀਵਾਂ ਦੇ ਮਾਸ ਅਤੇ ਵਿਭਚਾਰ ਤੋਂ ਦੂਰ ਰਹੋ; ਆਪਣੇ ਆਪ ਨੂੰ ਇਨ੍ਹਾਂ ਤੋਂ ਦੂਰ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਸਲਾਮ!”