Acts 15:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸ਼ੁਰ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਲੀਸਿਯਾ ਨੇ ਉਹਨਾਂ ਨੂੰ ਵਿਦਾ ਕੀਤਾ । ਉਹਨਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਯਾਤਰਾ ਕੀਤੀ ਅਤੇ ਉੱਥੇ ਪਰਾਈਆਂ ਕੌਮਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਕਰਨ ਬਾਰੇ ਸਭ ਕੁਝ ਦੱਸਿਆ ਜਿਸ ਕਾਰਨ ਭਰਾਵਾਂ ਨੂੰ ਬਹੁਤ ਖ਼ੁਸ਼ੀ ਹੋਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਲੀਸਿਆ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਰਾਹ ਤੇ ਭੇਜਿਆ, ਅਤੇ ਜਦੋਂ ਉਹ ਫ਼ੈਨੀਕੇ ਅਤੇ ਸਾਮਰਿਯਾ ਪ੍ਰਾਂਤ ਦੇ ਵਿੱਚੋਂ ਹੋ ਕੇ ਜਾ ਰਹੇ ਸਨ, ਤਾਂ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਪਰਾਈਆਂ ਕੌਮਾਂ ਦੇ ਲੋਕ ਵਿਸ਼ਵਾਸ ਵਿੱਚ ਆ ਰਹੇ ਹਨ। ਇਹ ਖ਼ਬਰ ਸੁਣ ਕੇ ਸਾਰੇ ਵਿਸ਼ਵਾਸੀਆਂ ਨੂੰ ਬਹੁਤ ਖੁਸ਼ੀ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ
Punjabi ERV
ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو کلِیسیا ولّوں اوہ ٹورے گئے۔ تے غیر قوماں دے اِیمان لیاؤن دا بیان کر دے ہوئے فینِیکے تے سامریہ توں لنگھ گئے۔ تے سبھناں بھراواں نُوں بُہت خُوش کِیتا۔
Punjabi Standard Bible (Punjabi Standard Bible) 2023
ਸੋ ਕਲੀਸਿਯਾ ਨੇ ਉਨ੍ਹਾਂ ਨੂੰ ਵਿਦਾ ਕੀਤਾ ਅਤੇ ਉਹ ਫੈਨੀਕੇ ਅਤੇ ਸਾਮਰਿਯਾ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦੇ ਮਨ ਪਰਿਵਰਤਨ ਬਾਰੇ ਦੱਸਦੇ ਗਏ, ਜਿਸ ਤੋਂ ਸਭ ਭਾਈ ਬਹੁਤ ਅਨੰਦ ਹੋਏ।