Acts 15:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਵਿਵਾਦ ਦੇ ਬਾਅਦ ਪਤਰਸ ਨੇ ਉੱਠ ਕੇ ਕਿਹਾ, “ਭਰਾਵੋ, ਤੁਹਾਨੂੰ ਪਤਾ ਹੀ ਹੈ ਕਿ ਸ਼ੁਰੂ ਤੋਂ ਹੀ ਪਰਮੇਸ਼ਰ ਨੇ ਮੈਨੂੰ ਤੁਹਾਡੇ ਵਿੱਚੋਂ ਚੁਣ ਲਿਆ ਸੀ ਕਿ ਪਰਾਈਆਂ ਕੌਮਾਂ ਮੇਰੇ ਮੂੰਹ ਤੋਂ ਸ਼ੁਭ ਸਮਾਚਾਰ ਦਾ ਸੰਦੇਸ਼ ਸੁਣਨ ਅਤੇ ਵਿਸ਼ਵਾਸ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ, ਪਤਰਸ ਉੱਠਿਆ ਅਤੇ ਉਨ੍ਹਾਂ ਨੂੰ ਸੰਬੋਧਿਤ ਕੀਤਾ: “ਭਾਈਉ, ਤੁਸੀਂ ਜਾਣਦੇ ਹੋ ਕਿ ਕੁਝ ਸਮਾਂ ਪਹਿਲਾਂ ਪਰਮੇਸ਼ਵਰ ਨੇ ਤੁਹਾਡੇ ਵਿੱਚਕਾਰ ਅਜਿਹਾ ਵਿਕਲਪ ਚੁਣਿਆ ਸੀ ਤਾਂ ਜੋ ਗ਼ੈਰ-ਯਹੂਦੀ ਮੇਰੇ ਬੁੱਲ੍ਹਾਂ ਤੋਂ ਖੁਸ਼ਖ਼ਬਰੀ ਦਾ ਸੰਦੇਸ਼ ਸੁਣ ਸਕਣ ਅਤੇ ਵਿਸ਼ਵਾਸ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ
Punjabi ERV
ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بُہت بحث ہوئی۔ پطرس اُٹھ کے اوہناں نُوں آکھن لگّا۔ اَے بھراؤ تُسی جان دے ہو۔ پئی وَاہوَا چِر ہویا اے۔ خُدا تُہاڈے وِچوں مَینُوں چُن لیا۔ پئی میری زبانی غیر قوم خُوشخبری دا کلام سُنن تے اِیمان لیاؤن۔
Punjabi Standard Bible (Punjabi Standard Bible) 2023
ਬਹੁਤ ਵਾਦ-ਵਿਵਾਦ ਹੋਣ ਤੋਂ ਬਾਅਦ ਪਤਰਸ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਕਿਹਾ, “ਹੇ ਭਾਈਓ, ਤੁਸੀਂ ਜਾਣਦੇ ਹੋ ਕਿ ਬਹੁਤ ਦਿਨ ਪਹਿਲਾਂ ਪਰਮੇਸ਼ਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਕਿ ਪਰਾਈਆਂ ਕੌਮਾਂ ਮੇਰੇ ਮੂੰਹ ਤੋਂ ਖੁਸ਼ਖ਼ਬਰੀ ਦਾ ਵਚਨ ਸੁਣਨ ਅਤੇ ਵਿਸ਼ਵਾਸ ਕਰਨ।