Acts 15:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਸਾਡੇ ਅਤੇ ਉਹਨਾਂ ਵਿੱਚ ਕੋਈ ਫ਼ਰਕ ਨਹੀਂ ਰੱਖਿਆ ਅਤੇ ਵਿਸ਼ਵਾਸ ਦੁਆਰਾ ਉਹਨਾਂ ਦੇ ਦਿਲ ਸ਼ੁੱਧ ਕੀਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਸਾਡੇ ਅਤੇ ਉਨ੍ਹਾਂ ਵਿੱਚਕਾਰ ਕੋਈ ਵਿਤਕਰਾ ਨਹੀਂ ਕੀਤਾ, ਕਿਉਂਕਿ ਉਸਨੇ ਨਿਹਚਾ ਨਾਲ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਹਚਾ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭਿੰਨ ਭੇਦ ਨਾ ਰੱਖਿਆ
Punjabi ERV
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁਧ ਕਰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے دِل اِیمان نال پاک صاف کر کے ساڈے تے اوہناں دے وِچ کُجھ فرق نا رکھیا۔
Punjabi Standard Bible (Punjabi Standard Bible) 2023
ਅਤੇ ਵਿਸ਼ਵਾਸ ਦੇ ਰਾਹੀਂ ਉਨ੍ਹਾਂ ਦੇ ਮਨਾਂ ਨੂੰ ਸ਼ੁੱਧ ਕਰਕੇ ਸਾਡੇ ਅਤੇ ਉਨ੍ਹਾਂ ਦੇ ਵਿਚਕਾਰ ਕੋਈ ਭਿੰਨ-ਭੇਦ ਨਾ ਰੱਖਿਆ।