Acts 16:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੋਂ ਅੱਗੇ ਅਸੀਂ ਫ਼ਿਲਿੱਪੈ ਪਹੁੰਚੇ ਜੋ ਮਕਦੂਨਿਯਾ ਪ੍ਰਾਂਤ ਦਾ ਇੱਕ ਪ੍ਰਮੁੱਖ ਸ਼ਹਿਰ ਅਤੇ ਰੋਮੀ ਬਸਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦੇ ਉਸ ਪਾਸੇ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਓਸੇ ਸ਼ਹਿਰ ਵਿੱਚ ਰਹੇ
Punjabi ERV
ਫ਼ਿਰ ਅਸੀਂ ਫ਼ਿਲਿਪੈ ਗਏ, ਇਹ ਮਕਦੂਨਿਯਾ ਦੇ ਇਸ ਹਿੱਸੇ ਦਾ ਇੱਕ ਮਹੱਤਵਪੂਰਣ ਸ਼ਹਿਰ ਹੈ, ਅਤੇ ਇਹ ਰੋਮੀਆਂ ਲਈ ਇੱਕ ਸ਼ਹਿਰ ਹੈ। ਅਸੀਂ ਕੁਝ ਦਿਨ ਉਸੇ ਸ਼ਹਿਰ ਵਿੱਚ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں فِلپّی نُوں جیہڑا مَکِدُنیہ دا شہر اے۔ تے اوس ضِلعے دا پہلا شہر تے رُومِیاں دی بَستی اے۔ آ پہنچے۔ تے کئی دِن اوس شہر وِچ اسی رہے۔
Punjabi Standard Bible (Punjabi Standard Bible) 2023
ਅਤੇ ਉੱਥੋਂ ਫ਼ਿਲਿੱਪੈ ਪਹੁੰਚੇ ਜੋ ਕਿ ਮਕਦੂਨਿਯਾ ਪ੍ਰਾਂਤ ਦਾ ਇੱਕ ਪ੍ਰਮੁੱਖ ਨਗਰ ਅਤੇ ਰੋਮੀਆਂ ਦੀ ਬਸਤੀ ਹੈ। ਅਸੀਂ ਕੁਝ ਦਿਨ ਇਸੇ ਨਗਰ ਵਿੱਚ ਰਹੇ।