Acts 16:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸੱਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਦੇ ਮਾਲਕਾਂ ਨੇ ਇਹ ਦੇਖਿਆ ਕਿ ਉਸ ਤੋਂ ਲਾਭ ਦੀ ਆਸ ਖ਼ਤਮ ਹੋ ਗਈ ਹੈ ਤਾਂ ਉਹਨਾਂ ਨੇ ਪੌਲੂਸ ਅਤੇ ਸੀਲਾਸ ਨੂੰ ਫੜ ਲਿਆ ਅਤੇ ਉਹਨਾਂ ਨੂੰ ਘਸੀਟ ਕੇ ਬਜ਼ਾਰ ਦੇ ਚੌਂਕ ਵਿੱਚ ਅਧਿਕਾਰੀਆਂ ਕੋਲ ਲੈ ਗਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਉਮੀਦ ਖ਼ਤਮ ਹੋ ਗਈ, ਤਾਂ ਉਹ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਜਾਂਦੀ ਰਹੀ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ ਕੇ ਬਾਜ਼ਾਰ ਵਿੱਚ ਹਾਕਮਾਂ ਦੇ ਕੋਲ ਖਿੱਚ ਕੇ ਲੈ ਚੱਲੇ
Punjabi ERV
ਉਸ ਕੁਡ਼ੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ਡ਼ਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿਚ੍ਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉਥੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہدے مالکاں نیں جدوں ویکھیا پئی ساڈی کمائی دی آس جاندی رہی۔ تاں پَولُس تے سِیلاس نُوں پھڑ کے چَوک وِچ سرداراں دے کول کھِچّ لے گئے۔
Punjabi Standard Bible (Punjabi Standard Bible) 2023
ਜਦੋਂ ਉਸ ਦੇ ਮਾਲਕਾਂ ਨੇ ਵੇਖਿਆ ਕਿ ਸਾਡੀ ਕਮਾਈ ਦੀ ਆਸ ਜਾਂਦੀ ਰਹੀ ਤਾਂ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫੜਿਆ ਅਤੇ ਘਸੀਟਦੇ ਹੋਏ ਬਜ਼ਾਰ ਵਿੱਚ ਅਧਿਕਾਰੀਆਂ ਦੇ ਸਾਹਮਣੇ ਲੈ ਗਏ