Acts 16:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਗਭਗ ਅੱਧੀ ਰਾਤ ਨੂੰ ਪੌਲੂਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਭਜਨ ਗਾਉਂਦੇ ਹੋਏ ਪਰਮੇਸ਼ਰ ਦੀ ਵਡਿਆਈ ਕਰ ਰਹੇ ਸਨ ਅਤੇ ਕੈਦੀ ਬਹੁਤ ਧਿਆਨ ਨਾਲ ਸੁਣ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਧੀ ਰਾਤ ਦੇ ਕਰੀਬ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰ ਰਹੇ ਸਨ ਅਤੇ ਪਰਮੇਸ਼ਵਰ ਦੇ ਭਜਨ ਗਾ ਰਹੇ ਸਨ, ਅਤੇ ਦੂਜੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੱਧੀਕੁ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦੇ ਭਜਨ ਗਾਉਂਦੇ ਸਨ ਅਰ ਕੈਦੀ ਉਨ੍ਹਾਂ ਦੀ ਸੁਣਦੇ ਸਨ
Punjabi ERV
ਅਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪ੍ਰਭੂ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَدھی رات نُوں پَولُس تے سِیلاس دُعا پئے منگدے سن۔ تے خُدا دے گِیت پئے گاؤندے سن تے قیدی اوہناں دی پئے سُندے سن۔
Punjabi Standard Bible (Punjabi Standard Bible) 2023
ਲਗਭਗ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ਰ ਦੇ ਭਜਨ ਗਾ ਰਹੇ ਸਨ ਤੇ ਕੈਦੀ ਉਨ੍ਹਾਂ ਨੂੰ ਸੁਣ ਰਹੇ ਸਨ।