Acts 16:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਚਾਨਕ ਇੱਕ ਵੱਡਾ ਭੁਚਾਲ ਆਇਆ ਜਿਸ ਨਾਲ ਜੇਲ੍ਹ ਦੀਆਂ ਨੀਹਾਂ ਤੱਕ ਹਿੱਲ ਗਈਆਂ । ਇਕਦਮ ਸਾਰੇ ਦਰਵਾਜ਼ੇ ਖੁੱਲ੍ਹ ਗਏ ਅਤੇ ਸਭ ਕੈਦੀ ਬੰਧਨਾਂ ਤੋਂ ਮੁਕਤ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਚਾਨਕ ਇੱਕ ਅਜਿਹਾ ਭਿਆਨਕ ਭੁਚਾਲ ਆਇਆ ਕਿ ਜਿਸ ਦੇ ਨਾਲ ਜੇਲ ਦੀਆਂ ਨੀਂਹਾਂ ਹਿੱਲ ਗਈਆਂ। ਇੱਕੋ ਵੇਲੇ ਜੇਲ੍ਹ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰਿਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!
Punjabi ERV
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਫੀਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یکدم ایڈا وَڈا بھونچال آیا۔ پئی قیدخانے دِیاں نِیہیاں ہِل گِئیاں تے اوسے ویلے سارے بُوہے کُھل گئے۔ تے سبھناں دِیاں بیڑیاں کُھل گِئیاں۔
Punjabi Standard Bible (Punjabi Standard Bible) 2023
ਤਦ ਅਚਾਨਕ ਇੱਕ ਵੱਡਾ ਭੁਚਾਲ ਆਇਆ, ਇੱਥੋਂ ਤੱਕ ਕਿ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਤੁਰੰਤ ਸਾਰੇ ਦਰਵਾਜ਼ੇ ਖੁੱਲ੍ਹ ਗਏ ਤੇ ਸਭਨਾਂ ਦੀਆਂ ਜ਼ੰਜੀਰਾਂ ਵੀ ਖੁੱਲ੍ਹ ਗਈਆਂ।