Acts 16:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਰੋਗੇ ਦੀ ਜਾਗ ਖੁੱਲ੍ਹ ਗਈ ਅਤੇ ਜਦੋਂ ਉਸ ਨੇ ਦੇਖਿਆ ਕਿ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਹਨ ਤਾਂ ਉਸ ਨੇ ਇਹ ਸੋਚ ਕੇ ਕਿ ਸਾਰੇ ਕੈਦੀ ਫ਼ਰਾਰ ਹੋ ਗਏ ਹਨ, ਤਲਵਾਰ ਕੱਢੀ ਅਤੇ ਆਪਣੇ ਆਪ ਨੂੰ ਮਾਰਨਾ ਚਾਹਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰੋਗਾ ਜਾਗਿਆ, ਅਤੇ ਜਦੋਂ ਉਸਨੇ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਵੇਖੇ ਤਾਂ ਉਸਨੇ ਆਪਣੀ ਤਲਵਾਰ ਕੱਢ ਲਈ ਅਤੇ ਆਪਣੇ ਆਪ ਨੂੰ ਮਾਰਨ ਜਾ ਰਿਹਾ ਸੀ ਕਿਉਂਕਿ ਉਸਨੇ ਸੋਚਿਆ ਸੀ ਕਿ ਸਾਰੇ ਕੈਦੀ ਭੱਜ ਗਏ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਾਂ ਕੈਦਖ਼ਾਨੇ ਦੇ ਬੂਹੇ ਖੁਲ੍ਹੇ ਵੇਖੇ ਤਾਂ ਇਹ ਸਮਝ ਕੇ ਭਈ ਕੈਦੀ ਭੱਜ ਗਏ ਹੋਣੇ ਹਨ ਤਲਵਾਰ ਧੂਈ ਅਤੇ ਆਪ ਨੂੰ ਮਾਰਨ ਲੱਗਾ
Punjabi ERV
ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹੇ ਵੇਖੇ। ਉਸਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸਨੇ ਆਪਣੀ ਤਲਵਾਰ ਕਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قیدخانے دا داروغہ جاگ پیا تے جدوں قیدخانے دے بُوہے کُھلے ویکھے۔ تے تلوار کھِچّ کے اپنے آپ نُوں مارنا چاہندا سی۔ کیوں جو اوس سمجھیا پئی قیدی بھج گئے ہون گے۔
Punjabi Standard Bible (Punjabi Standard Bible) 2023
ਤਦ ਦਰੋਗਾ ਜਾਗ ਉੱਠਿਆ ਅਤੇ ਜਦੋਂ ਉਸ ਨੇ ਕੈਦਖ਼ਾਨੇ ਦੇ ਦਰਵਾਜ਼ੇ ਖੁੱਲ੍ਹੇ ਵੇਖੇ ਤਾਂ ਇਹ ਸੋਚ ਕੇ ਕਿ ਕੈਦੀ ਭੱਜ ਗਏ ਹਨ, ਤਲਵਾਰ ਕੱਢ ਕੇ ਆਪਣੇ ਆਪ ਨੂੰ ਮਾਰਨਾ ਚਾਹਿਆ।