Acts 16:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਬਾਰੇ ਬੜੇ ਨੇਕ ਖਿਆਲ ਰੱਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸ ਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਚਾਹੁੰਦਾ ਸੀ ਕਿ ਉਹ ਉਸ ਦੇ ਨਾਲ ਚੱਲੇ, ਇਸ ਲਈ ਉਸ ਸਥਾਨ ਦੇ ਯਹੂਦੀਆਂ ਦੇ ਕਾਰਨ ਪੌਲੂਸ ਨੇ ਉਸ ਦੀ ਸੁੰਨਤ ਕੀਤੀ ਕਿਉਂਕਿ ਸਾਰੇ ਜਾਣਦੇ ਸਨ ਕਿ ਉਸ ਦਾ ਪਿਤਾ ਯੂਨਾਨੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਉਸ ਨੂੰ ਆਪਣੀ ਯਾਤਰਾ ਦੌਰਾਨ ਨਾਲ ਲੈ ਕੇ ਜਾਣਾ ਚਾਹੁੰਦਾ ਸੀ, ਇਸ ਲਈ ਉਸਨੇ ਉਸਦੀ ਦੀ ਸੁੰਨਤ ਕਰਵਾਈ। ਕਿਉਂਕਿ ਯਹੂਦੀ ਉਸ ਜਗ੍ਹਾ ਤੇ ਰਹਿੰਦੇ ਸਨ, ਉਹ ਸਾਰੇ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪੌਲੁਸ ਨੇ ਚਾਹਿਆ ਭਈ ਇਹ ਮੇਰੇ ਨਾਲ ਚੱਲੇ ਸੋ ਉਨ੍ਹਾਂ ਯਹੂਦੀਆਂ ਦੇ ਕਾਰਨ ਜਿਹੜੇ ਉਸ ਗਿਰਦੇ ਦੇ ਸਨ ਉਹ ਨੂੰ ਲੈ ਕੇ ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸੱਭੋ ਜਾਣਦੇ ਸਨ ਭਈ ਉਹ ਦਾ ਪਿਉ ਯੂਨਾਨੀ ਸੀ
Punjabi ERV
ਉਹ ਉਸ ਬਾਰੇ ਬਡ਼ੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پَولُس دی مرضی سی پئی ایہہ میرے نال چلّے۔ تے اوس علاقہ دے یہُودِیاں دے سبّب اوہنوں لے کے اوہنوں سُنتی بہایا۔ کیوں جو اوہ سبھ جان دے سن پئی اوہدا پئیو یُونانی سی۔
Punjabi Standard Bible (Punjabi Standard Bible) 2023
ਪੌਲੁਸ ਉਸ ਨੂੰ ਆਪਣੇ ਨਾਲ ਲਿਜਾਣਾ ਚਾਹੁੰਦਾ ਸੀ ਅਤੇ ਇਸ ਲਈ ਉਸ ਨੇ ਉਨ੍ਹਾਂ ਥਾਵਾਂ 'ਤੇ ਰਹਿੰਦੇ ਯਹੂਦੀਆਂ ਦੇ ਕਰਕੇ ਉਸ ਨੂੰ ਲਿਜਾ ਕੇ ਉਸ ਦੀ ਸੁੰਨਤ ਕਰਵਾਈ, ਕਿਉਂਕਿ ਉਹ ਸਭ ਜਾਣਦੇ ਸਨ ਕਿ ਉਸ ਦਾ ਪਿਤਾ ਯੂਨਾਨੀ ਸੀ।