Acts 16:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਦਿਯਾ ਦੇ ਘਰ ਨੂੰ ਗਏ ਅਤੇ ਉੱਥੇ ਕੁਝ ਨਿਹਚਾਵਾਨਾਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡ ਕੇ ਅੱਗੇ ਨੂੰ ਵੱਧੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜੇਲ੍ਹ ਵਿੱਚੋਂ ਨਿਕਲ ਕੇ ਲੁਦਿਆ ਦੇ ਘਰ ਗਏ, ਜਿੱਥੇ ਉਹ ਭਰਾਵਾਂ ਨੂੰ ਮਿਲੇ ਅਤੇ ਉਹਨਾਂ ਨੂੰ ਉਤਸ਼ਾਹ ਦੇ ਕੇ ਉੱਥੋਂ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਅਤੇ ਸੀਲਾਸ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਉਹ ਲੀਡੀਆ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਵਿਸ਼ਵਾਸੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਫਿਰ ਉਹ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਕੈਦੋਂ ਛੁੱਟ ਕੇ ਲੁਦਿਯਾ ਦੇ ਗਏ ਅਰ ਭਾਈਆਂ ਨੂੰ ਵੇਖ ਕੇ ਉਨ੍ਹਾਂ ਨੂੰ ਤੱਸਲੀ ਦਿੱਤੀ ਅਤੇ ਤੁਰ ਪਏ।।
Punjabi ERV
ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਕਿਯਾ ਦੇ ਘਰ ਨੂੰ ਗਏ ਅਤੇ ਉਥੇ ਕੁਝ ਨਿਹਚੀਆਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲ੍ਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡਕੇ ਅੱਗੇ ਨੂੰ ਵਧੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قیدخانے توں نِکل کے اوہ لُدِیہ دے گھر گئے۔ تے بھراواں نُوں ویکھ کے اوہناں نُوں تسلّی دِتّی تے ٹُر پئے۔
Punjabi Standard Bible (Punjabi Standard Bible) 2023
ਕੈਦਖ਼ਾਨੇ ਵਿੱਚੋਂ ਨਿੱਕਲਣ ਤੋਂ ਬਾਅਦ ਉਹ ਲੁਦਿਯਾ ਦੇ ਘਰ ਗਏ ਅਤੇ ਭਾਈਆਂ ਨੂੰ ਮਿਲ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਅਤੇ ਅੱਗੇ ਚਲੇ ਗਏ।