Acts 16:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਨਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉੱਥੇ ਨਾ ਜਾਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਮੁਸਿਯਾ ਦੀ ਹੱਦ ਤੇ ਪਹੁੰਚੇ ਤਾਂ ਉਹਨਾਂ ਬਿਥੁਨਿਯਾ ਵਿੱਚ ਜਾਣ ਦੀ ਕੋਸ਼ਿਸ਼ ਕੀਤੀ । ਪਰ ਪ੍ਰਭੂ ਯਿਸੂ ਦੇ ਆਤਮਾ ਨੇ ਉਹਨਾਂ ਨੂੰ ਆਗਿਆ ਨਾ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਮੁਸਿਯਾ ਖੇਤਰ ਦੀ ਸਰਹੱਦ ਤੇ ਪਹੁੰਚੇ, ਉਨ੍ਹਾਂ ਨੇ ਬਿਥੁਨਿਆ ਪ੍ਰਾਂਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਯਿਸ਼ੂ ਦੀ ਆਤਮਾ ਨੇ ਉਨ੍ਹਾਂ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਜਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ
Punjabi ERV
ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਕਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉਥੇ ਨਾ ਜਾਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ مُوسیہ دے نیڑے آئے۔ تَد بِتُونیہ وِچ جان دا حیلہ کِیتا پر یِسُوع دے رُوح اوہناں نُوں جان نا دِتّا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਮੁਸਿਯਾ ਪਹੁੰਚ ਕੇ ਬਿਥੁਨਿਯਾ ਜਾਣ ਦੀ ਕੋਸ਼ਿਸ਼ ਕੀਤੀ, ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਉੱਥੇ ਨਾ ਜਾਣ ਦਿੱਤਾ।