Acts 17:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਜ਼ਿਆਦਾ ਖੁੱਲ੍ਹੇ ਦਿਲਾਂ ਵਾਲੇ ਸਨ । ਉਹਨਾਂ ਨੇ ਵਚਨ ਨੂੰ ਬੜੇ ਉਤਸ਼ਾਹ ਨਾਲ ਸਵੀਕਾਰ ਕੀਤਾ ਅਤੇ ਉਹ ਹਰ ਦਿਨ ਪਵਿੱਤਰ-ਗ੍ਰੰਥਾਂ ਵਿੱਚੋਂ ਲੱਭਦੇ ਰਹੇ ਕਿ ਇਹ ਗੱਲ ਠੀਕ ਹੈ ਜਾਂ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੇਰੀਆ ਦੇ ਲੋਕ ਥੱਸਲੁਨੀਕਾ ਸ਼ਹਿਰ ਦੇ ਯਹੂਦੀ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਉਨ੍ਹਾਂ ਨੇ ਬੜੀ ਦਿਲਚਸਪੀ ਅਤੇ ਲਗਨ ਨਾਲ ਬਚਨ ਨੂੰ ਸੁਣਿਆ। ਅਤੇ ਹਰ ਰੋਜ਼ ਪਵਿੱਤਰ ਸ਼ਾਸਤਰ ਵਿੱਚ ਲੱਭਦੇ ਰਹਿੰਦੇ ਸਨ ਕਿ ਪੌਲੁਸ ਨੇ ਮਸੀਹ ਬਾਰੇ ਜੋ ਕਿਹਾ ਸੀ ਉਹ ਸੱਚ ਹੈ ਜਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਏਥੇ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਏਹਨਾਂ ਨੇ ਦਿਲ ਦੀ ਵੱਡੀ ਚਾਹ ਨਾਲ ਬਚਨ ਨੂੰ ਮੰਨ ਲਿਆ ਅਤੇ ਰੋਜ ਲਿਖਤਾਂ ਵਿੱਚ ਭਾਲ ਕਰਦੇ ਰਹੇ ਭਈ ਏਹ ਗੱਲਾਂ ਇਸੇ ਤਰਾਂ ਹਨ ਕਿ ਨਹੀਂ
Punjabi ERV
ਏਥੋਂ ਦੇ ਯਹੂਦੀ ਥਸ੍ਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪਢ਼ਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس شہر دے لوک تھِسّلُنِیکے دے لوکاں نالوں بھلے مانس سن۔ کیوں جو اوہناں نیں بڑے شَوق نال کلام مَن لیا۔ تے روز روز پاک کتاب وِچ لبّھدے رہئے۔ پئی ایہہ گلّاں ٹھیک ایسے طرح نیں کہ نئیں۔
Punjabi Standard Bible (Punjabi Standard Bible) 2023
ਇਹ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਚੰਗੇ ਸਨ ਅਤੇ ਉਨ੍ਹਾਂ ਨੇ ਵੱਡੀ ਚਾਹ ਨਾਲ ਵਚਨ ਨੂੰ ਸਵੀਕਾਰ ਕੀਤਾ। ਉਹ ਹਰ ਰੋਜ਼ ਲਿਖਤਾਂ ਵਿੱਚ ਖੋਜਦੇ ਰਹੇ ਕਿ ਭਲਾ ਇਹ ਗੱਲਾਂ ਇਸੇ ਤਰ੍ਹਾਂ ਹਨ।