Acts 17:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੂੰ ਪਤਾ ਲੱਗਾ ਕਿ ਬਰਿਯਾ ਵਿੱਚ ਪੌਲੂਸ ਪਰਮੇਸ਼ਰ ਦਾ ਵਚਨ ਸੁਣਾ ਰਿਹਾ ਹੈ ਤਾਂ ਉਹ ਉੱਥੇ ਆ ਕੇ ਦੰਗਾ ਕਰਨ ਲੱਗੇ ਅਤੇ ਲੋਕਾਂ ਨੂੰ ਭੜਕਾਉਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫੇਰ ਥੱਸਲੁਨੀਕਾ ਦੇ ਯਹੂਦੀਆਂ ਨੇ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਕਿ ਪੌਲੁਸ ਬੇਰੀਆ ਵਿੱਚ ਪਰਮੇਸ਼ਵਰ ਦੇ ਬਚਨ ਪ੍ਰਚਾਰ ਕਰ ਰਿਹਾ ਸੀ। ਇਸ ਲਈ ਉਹ ਬੇਰੀਆ ਗਏ ਅਤੇ ਉੱਥੋਂ ਦੇ ਲੋਕਾਂ ਨੂੰ ਦੱਸਿਆ ਕਿ ਜੋ ਪੌਲੁਸ ਸਿਖਾ ਰਿਹਾ ਸੀ ਉਹ ਸੱਚ ਨਹੀਂ ਸੀ। ਇਸ ਤਰ੍ਹਾਂ, ਉਨ੍ਹਾਂ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਭੜਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਥੱਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਭਈ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਸੁਣਾਉਂਦਾ ਹੈ ਤਾਂ ਉੱਥੇ ਵੀ ਆਣ ਲੋਕਾਂ ਨੂੰ ਉਭਾਰਨ ਅਤੇ ਘਬਰਾ ਦੇਣ ਲੱਗੇ
Punjabi ERV
ਪਰ ਜਦੋਂ ਥਸ੍ਸਲੂਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد تھِسّلُنِیکے دے یہُودِیاں نُوں معلُوم ہویا۔ پئی پَولُس خُداوند دا کلام بِیرِیّہ وِچ وی سُناندا اے تاں اوتھے وی لوکاں نُوں چُکیا تے اوہناں وِچ گڑ بڑی پائی۔
Punjabi Standard Bible (Punjabi Standard Bible) 2023
ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੂੰ ਪਤਾ ਲੱਗਾ ਕਿ ਬਰਿਯਾ ਵਿੱਚ ਵੀ ਪੌਲੁਸ ਦੁਆਰਾ ਪਰਮੇਸ਼ਰ ਦੇ ਵਚਨ ਦਾ ਪ੍ਰਚਾਰ ਕੀਤਾ ਗਿਆ ਹੈ ਤਾਂ ਉਹ ਉੱਥੇ ਵੀ ਆ ਕੇ ਲੋਕਾਂ ਨੂੰ ਭੜਕਾਉਣ ਲੱਗੇ।