Acts 17:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹੜੇ ਪੌਲੂਸ ਦੇ ਨਾਲ ਗਏ ਸਨ, ਅਥੇਨੇ ਤੱਕ ਆਏ । ਫਿਰ ਉਹ ਸੀਲਾਸ ਅਤੇ ਤਿਮੋਥਿਉਸ ਦੇ ਲਈ ਇਹ ਸੁਨੇਹਾ ਲੈ ਕੇ ਕਿ ਉਹ ਜਿੰਨੀ ਛੇਤੀ ਹੋ ਸਕੇ ਪੌਲੂਸ ਕੋਲ ਆ ਜਾਣ, ਉਹ ਬਰਿਯਾ ਵਿੱਚ ਵਾਪਸ ਆ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਨੇ ਪੌਲੁਸ ਨੂੰ ਭਜਾ ਲਿਆਦਾਂ ਸੀ ਉਹ ਉਸਨੂੰ ਅਥੇਨੈ ਸ਼ਹਿਰ ਲੈ ਆਏ ਅਤੇ ਫਿਰ ਸੀਲਾਸ ਅਤੇ ਤਿਮੋਥਿਉਸ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦੀ ਤੋਂ ਜਲਦੀ ਉਸਦੇ ਕੋਲ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੌਲੁਸ ਦੇ ਪੁਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤਾਈਂ ਲਿਆਂਦਾ ਅਤੇ ਸੀਲਾਸ ਅਰ ਤਿਮੋਥਿਉਸ ਦੇ ਲਈ ਹੁਕਮ ਲੈ ਕੇ ਭਈ ਜਿਸ ਤਰਾਂ ਹੋ ਸੱਕੇ ਛੇਤੀ ਉਹ ਦੇ ਕੋਲ ਆ ਜਾਣ ਓਹ ਤੁਰ ਪਏ ।।
Punjabi ERV
ਜਿਹਡ਼ੇ ਨਿਹਚਾਵਾਨ ਪੌਲੁਸ ਨਾਲ ਗਏ, ਉਸਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁਡ਼ਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈਕੇ ਗਏ, “ਜਿੰਨੀ ਛੇਤੀ ਹੋ ਸਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پَولُس دے پُہنچان والے اوہنوں اتھینے تِیکر لے گئے تے سِیلاس تے تِیمُتِھیُس دے لئی ایہہ حُکم لے کے ٹُر پئے۔ پئی جیویں ہوئے چھیتی نال اوہدے کول آؤن۔
Punjabi Standard Bible (Punjabi Standard Bible) 2023
ਪੌਲੁਸ ਨੂੰ ਲਿਜਾਣ ਵਾਲੇ ਭਾਈਆਂ ਨੇ ਉਸ ਨੂੰ ਅਥੇਨੈ ਤੱਕ ਪਹੁੰਚਾਇਆ ਅਤੇ ਸੀਲਾਸ ਅਤੇ ਤਿਮੋਥਿਉਸ ਦੇ ਲਈ ਇਹ ਆਗਿਆ ਲੈ ਕੇ ਵਿਦਾ ਹੋਏ ਕਿ ਉਹ ਛੇਤੀ ਉਸ ਕੋਲ ਆ ਜਾਣ।