Acts 17:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਅਥੇਨੇ ਵਿੱਚ ਉਹਨਾਂ ਦੀ ਉਡੀਕ ਕਰ ਰਿਹਾ ਸੀ ਤਾਂ ਸ਼ਹਿਰ ਨੂੰ ਮੂਰਤੀਆਂ ਨਾਲ ਭਰਿਆ ਦੇਖ ਕੇ ਉਸ ਦਾ ਆਤਮਾ ਬਹੁਤ ਦੁਖੀ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਥੇਨੈ ਵਿੱਚ, ਪੌਲੁਸ ਜਦੋਂ ਸੀਲਾਸ ਅਤੇ ਤਿਮੋਥਿਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਤੇ ਇਸ ਦੌਰਾਨ, ਉਹ ਸ਼ਹਿਰ ਵਿੱਚ ਘੁੰਮਦਾ ਰਿਹਾ। ਉਹ ਬਹੁਤ ਦੁਖੀ ਹੋਇਆ ਕਿਉਂਕਿ ਉਸਨੇ ਵੇਖਿਆ ਕਿ ਸਾਰੇ ਸ਼ਹਿਰ ਵਿੱਚ ਬਹੁਤ ਸਾਰਿਆਂ ਮੂਰਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ ਤਾਂ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਜੀ ਜਲ ਗਿਆ
Punjabi ERV
ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬਡ਼ਾ ਦੁਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں پَولُس اتھینے وِچ اوہناں نُوں اُڈِیکدا سی۔ تاں شہر نُوں بُتاں نال بھریا ہویا ویکھ کے اوہنوں دِلوں کَوڑ لگّی۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਨੂੰ ਉਡੀਕ ਰਿਹਾ ਸੀ ਤਾਂ ਨਗਰ ਨੂੰ ਮੂਰਤੀਆਂ ਨਾਲ ਭਰਿਆ ਵੇਖ ਕੇ ਉਹ ਆਪਣੀ ਆਤਮਾ ਵਿੱਚ ਜਲ ਉੱਠਿਆ।