Acts 17:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਅਪਿਕੂਰੀ ਅਤੇ ਸਤੋਇਕੀ ਦਾਰਸ਼ਨਿਕਾਂ ਨੇ ਵੀ ਪੌਲੂਸ ਨਾਲ ਵਿਵਾਦ ਕੀਤਾ । ਕੁਝ ਕਹਿਣ ਲੱਗੇ, “ਇਹ ਬਕਵਾਸੀ ਕੀ ਕਹਿਣਾ ਚਾਹੁੰਦਾ ਹੈ?” ਕੁਝ ਹੋਰਾਂ ਨੇ ਕਿਹਾ, “ਇਹ ਵਿਦੇਸ਼ੀ ਦੇਵਤਿਆਂ ਦਾ ਪ੍ਰਚਾਰਕ ਲੱਗਦਾ ਹੈ ।” ਉਹਨਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੂਸ ਯਿਸੂ ਅਤੇ ਪੁਨਰ-ਉਥਾਨ ਦੇ ਬਾਰੇ ਪ੍ਰਚਾਰ ਕਰ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਗਲਾਧੜ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਪਿਕੂਰੀ ਅਤੇ ਸਤੋਂਇਕੀ ਪੰਡਤਾਂ ਵਿੱਚੋਂ ਵੀ ਕਈਕੁ ਉਸ ਨਾਲ ਟਕਰਨ ਲੱਗੇ ਅਤੇ ਕਈਆਂ ਨੇ ਆਖਿਆ ਜੋ ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈॽ ਭਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਮਲੂਮ ਹੁੰਦਾ ਹੈ ਕਿਉਂ ਜੋ ਉਹ ਯਿਸੂ ਦੀ ਅਰ ਕਿਆਮਤ ਦੀ ਖੁਸ਼ ਖਬਰੀ ਸੁਣਾਉਂਦਾ ਸੀ
Punjabi ERV
ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦੀ ਮੁਰਦੇ ਤੋਂ ਪੁਨਰਉਥਾਨ ਦੀ ਖੁਸ਼ ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بعضے اِپِکُوری تے ستوئِیکی سِیانے اوہدے نال مُقابلہ کرن لگّے۔ تے بعضیاں نیں آکھیا۔ پئی ایہہ گپّی کِیہ آکھنا چاہندا اے؟ تے ہورناں نیں آکھیا۔ پئی ایہہ بندہ اوپرے دیوتیاں دی خبر دسن والا معلُوم ہوندا اے۔ ایس لئی پئی اوہ یِسُوع دی تے قیامت دی خُوشخبری دیندا سی۔
Punjabi Standard Bible (Punjabi Standard Bible) 2023
ਤਦ ਕੁਝ ਅਪਿਕੂਰੀ ਅਤੇ ਸਤੋਇਕੀ ਵਿਦਵਾਨ ਉਸ ਦੇ ਨਾਲ ਬਹਿਸ ਕਰਨ ਲੱਗੇ ਅਤੇ ਕਈਆਂ ਨੇ ਕਿਹਾ, “ਇਹ ਬਕਵਾਦੀ ਕੀ ਕਹਿਣਾ ਚਾਹੁੰਦਾ ਹੈ?” ਅਤੇ ਕਈ ਕਹਿਣ ਲੱਗੇ, “ਉਹ ਓਪਰੇ ਦੇਵਤਿਆਂ ਦਾ ਪ੍ਰਚਾਰਕ ਲੱਗਦਾ ਹੈ।” ਇਸ ਲਈ ਕਿ ਉਹ ਯਿਸੂ ਅਤੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਸੁਣਾਉਂਦਾ ਸੀ।