Acts 17:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਪੌਲੂਸ ਨੂੰ ਅਰਿਯੁਪਗੁਸ ਦੀ ਸਭਾ ਦੇ ਸਾਹਮਣੇ ਲੈ ਗਏ ਅਤੇ ਪੁੱਛਣ ਲੱਗੇ, “ਕੀ ਸਾਨੂੰ ਸਮਝਾ ਸਕਦੇ ਹੋ ਕਿ ਤੁਸੀਂ ਇਹ ਕਿਹੜੀ ਨਵੀਂ ਸਿੱਖਿਆ ਦੇ ਰਹੇ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਨੂੰ ਫੜ ਕੇ ਅਰਿਯੁਪਗੁਸ ਉੱਤੇ ਲੈ ਗਏ ਅਰ ਬੋਲੇ, ਕੀ ਅਸੀਂ ਪੁੱਛ ਸੱਕਦੇ ਹਾਂ ਭਈ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈॽ
Punjabi ERV
ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں اپنے نال اریوپگُس وِچ لے گئے۔ تے پُچھیا۔ پئی سانُوں معلُوم ہوسکدا اے پئی ایہہ نَوِیں تعلِیم جیہڑی تُوں دسنا ایں کِیہ اے؟
Punjabi Standard Bible (Punjabi Standard Bible) 2023
ਫਿਰ ਉਹ ਪੌਲੁਸ ਨੂੰ ਫੜ ਕੇ ਅਰਿਯੁਪਗੁਸ ਦੀ ਸਭਾ ਵਿੱਚ ਲੈ ਗਏ ਅਤੇ ਕਿਹਾ, “ਕੀ ਅਸੀਂ ਜਾਣ ਸਕਦੇ ਹਾਂ ਕਿ ਇਹ ਨਵੀਂ ਸਿੱਖਿਆ ਜਿਹੜੀ ਤੂੰ ਦਿੰਦਾ ਹੈਂ, ਕੀ ਹੈ?