Acts 17:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
(ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿੱਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਕਿਉਂਕਿ ਅਥੇਨੇ ਨਿਵਾਸੀ ਅਤੇ ਪਰਦੇਸੀ ਜਿਹੜੇ ਉੱਥੇ ਰਹਿੰਦੇ ਸਨ, ਨਵੀਆਂ ਨਵੀਆਂ ਗੱਲਾਂ ਦੱਸਣ ਅਤੇ ਸੁਣਨ ਤੋਂ ਸਿਵਾਏ ਹੋਰ ਕਿਸੇ ਕੰਮ ਵਿੱਚ ਆਪਣਾ ਸਮਾਂ ਨਹੀਂ ਬਿਤਾਉਂਦੇ ਸਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ ਨਵੀਆਂ ਨਵੀਆਂ ਗੱਲਾਂ ਸੁਣਨ ਅਥਵਾ ਸੁਣਾਉਣ ਤੋਂ ਬਿਨਾ ਆਪਣਾ ਵੇਲਾ ਹੋਰ ਕਿਸੇ ਕੰਮ ਵਿੱਚ ਨਹੀਂ ਕੱਟਦੇ ਸਨ
Punjabi ERV
ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(کیوں جو سارے اتھینے دے لوک تے پردیسی جیہڑے اوتھے رہندے سن نَوِیاں نَوِیاں گلّاں آکھن تے سُنن دے بِناں اپنا ویہلا ویلا ہور کِسے کمّ وِچ نئیں سن لاندے۔)
Punjabi Standard Bible (Punjabi Standard Bible) 2023
ਸਭ ਅਥੇਨੀ ਅਤੇ ਉੱਥੇ ਰਹਿਣ ਵਾਲੇ ਪਰਦੇਸੀ ਨਵੀਆਂ-ਨਵੀਆਂ ਗੱਲਾਂ ਕਹਿਣ ਜਾਂ ਸੁਣਨ ਤੋਂ ਇਲਾਵਾ ਹੋਰ ਕਿਸੇ ਗੱਲ ਵਿੱਚ ਆਪਣਾ ਸਮਾਂ ਬਤੀਤ ਨਹੀਂ ਕਰਦੇ ਸਨ।