Acts 17:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਇੱਧਰ ਉੱਧਰ ਘੁੰਮਦਾ ਹੋਇਆ ਤੁਹਾਡੀ ਪੂਜਾ ਦੀਆਂ ਮੂਰਤਾਂ ਨੂੰ ਦੇਖ ਰਿਹਾ ਸੀ ਤਾਂ ਮੈਂ ਇੱਕ ਅਜਿਹੀ ਵੇਦੀ ਦੇਖੀ ਜਿਸ ਉੱਤੇ ਇਹ ਉਕਰਿਆ ਹੋਇਆ ਸੀ, ‘ਅਣਜਾਣੇ ਦੇਵਤਾ ਦੇ ਲਈ’ । ਜਿਸ ਨੂੰ ਤੁਸੀਂ ਅਣਜਾਣੇ ਹੀ ਪੂਜਦੇ ਹੋ, ਮੈਂ ਤੁਹਾਨੂੰ ਉਸੇ ਦਾ ਸੰਦੇਸ਼ ਦਿੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਮੈ ਇੱਕ ਸ਼ਿਲਾਲੇਖ ਵਾਲੀ ਇੱਕ ਜਗਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ: ਅਣਜਾਣੇ ਦੇਵਤੇ ਲਈ। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਠਾਕਰਾਂ ਉੱਤੇ ਨਿਗਾਹ ਮਾਰਦਿਆਂ ਇੱਕ ਵੇਦੀ ਭੀ ਵੇਖੀ ਜਿਹ ਦੇ ਉੱਤੇ ਇਹ ਲਿਖਿਆ ਹੋਇਆ ਸੀ \ਅਣਜਾਤੇ ਦੇਵ ਲਈ\ । ਉਪਰੰਤ ਜਿਹ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਓਸੇ ਦੀ ਖਬਰ ਦਿੰਦਾ ਹਾਂ
Punjabi ERV
ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, “ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।” ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں لنگھدیاں لنگھدیاں تُہاڈے دیوتیاں اُتّے نظر کر دیاں اِک قُربان گاہ وی ویکھی جِہدے اُتّے ایہہ لِکھیا ہویا سی پئی انجان خُدا دے لئی۔ سو جِہنُوں تُسی انجاتیاں پُوجدے ہو اوہدی خبر مَیں تُہانوں دینا آں۔
Punjabi Standard Bible (Punjabi Standard Bible) 2023
ਕਿਉਂਕਿ ਘੁੰਮਦੇ-ਫਿਰਦੇ ਜਦੋਂ ਮੈਂ ਤੁਹਾਡੀਆਂ ਪੂਜਾ ਦੀਆਂ ਵਸਤਾਂ ਨੂੰ ਗੌਹ ਨਾਲ ਵੇਖ ਰਿਹਾ ਸੀ ਤਾਂ ਮੈਨੂੰ ਇੱਕ ਵੇਦੀ ਵੀ ਦਿਸੀ ਜਿਸ ਉੱਤੇ ਲਿਖਿਆ ਸੀ, ‘ਅਣਜਾਣੇ ਦੇਵਤੇ ਲਈ’। ਇਸ ਲਈ ਜਿਸ ਦੀ ਤੁਸੀਂ ਬਿਨਾਂ ਜਾਣੇ ਪੂਜਾ ਕਰਦੇ ਹੋ, ਮੈਂ ਉਸੇ ਦੇ ਵਿਖੇ ਤੁਹਾਨੂੰ ਦੱਸਦਾ ਹਾਂ।